ਫੈਕਟ ਸਮਾਚਾਰ ਸੇਵਾ
ਬਟਾਲਾ, ਨਵੰਬਰ 28
ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋੋਂ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ ਯਤਨ ਕੀਤੇ ਗਏ ਹਨ ਅਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਅਮਨਸ਼ੇਰ ਸਿੰਘ ਕਲਸੀ , ਹਲਕਾ ਵਿਧਾਇਕ ਬਟਾਲਾ ਨੇ ਆਨਲਾੑਈਨ ਗੁਜਰਾਤ ਤੋਂ 66ਵੀਆਂ ਅੰਤਰ ਜਿਲਾ ਸਕੂਲ ਖੇਡਾਂ ਫੁੱਟਬਾਲ ਜੋ ਸਰਕਾਰੀ ਬਹੁ-ਤਕਨੀਕੀ ਕਾਲਜ ਅਤੇ ਆਈ.ਟੀ.ਆਈ. ਕਾਲਜ ਬਟਾਲਾ ਦੇ ਖੇਡ ਮੈਦਾਨ ਵਿੱਚ ਸ਼ੁਰੂ ਹੋਈਆਂ ਦਾ ਉਦਘਾਟਨ ਕਰਨ ਮੌਕੇ ਕੀਤਾ।
ਉਦਘਾਟਨੀ ਸਮਾਰੋਹ ਵਿੱਚ ਵਿਸ਼ੇਸ਼ ਤੌਰ ਵਿਧਾਇਕ ਸ਼ੈਰੀ ਕਲਸੀ ਦੇ ਮਾਤਾ ਬਲਬੀਰ ਕੋਰ ਅਤੇ ਭਰਾ ਅੰਮ੍ਰਿਤ ਕਲਸੀ ਨੇ ਸ਼ਿਰਕਤ ਕੀਤੀ। ਇਸ ਮੌਕੇ ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ, ਅਮਰਜੀਤ ਸਿੰਘ ਭਾਟੀਆ ਜਿਲਾ ਸਿੱਖਿਆ ਅਫਸਰ (ਪ), ਡਿਪਟੀ ਡੀ.ਈ.ਓ.(ਸ) ਲਖਵਿੰਦਰ ਸਿੰਘ, ਨਵਦੀਪ ਸਿੰਘ ਆਦਿ ਮੌਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਵਿਸ਼ੇਸ ਉਪਰਾਲੇ ਕੀਤਾ ਜਾ ਰਹੇ ਹਨ ਅਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਦੇ ਮੰਤਵ ਨਾਲ ਹੀ ‘ ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਗਈਆਂ ਸਨ, ਜਿਸ ਵਿੱਚ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਸੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਖੇਡਾਂ ਦਾ ਮਾਹੋਲ ਪ੍ਰਦਾਨ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਸਮਾਜਿਕ ਬੁਰਾਈਆਂ ਵੱਲ ਨਾ ਜਾਣ।
ਇਸ ਮੌਕੇ ਰਵਿੰਦਰ ਸਿੰਘ ਚਾਹਲ ਕਨਵੈਂਨਟ, ਪ੍ਰਿੰਸੀਪਲ ਰਾਮ ਲਾਲ , ਪ੍ਰਿੰਸੀਪਲ ਰਾਜਨ, ਹੈੱਡ ਨਵਦੀਪ ਸਿੰਘ, , ਪ੍ਰਿੰਸੀਪਲ ਬਾਜਵਾ, ਪ੍ਰੋ.ਜਸਬੀਰ ਸਿੰਘ ਪੌਲੀਟੈਕਨਿਕ ਕਾਲਜ ਬਟਾਲਾ, ਕੌਸਲਰ ਜਰਮਨਜੀਤ ਸਿੰਘ ਬਾਜਵਾ, ਸਵਿੰਦਰ ਕੌਰ ਔਲਖ, ਐਡਵੋਕੇਟ ਭਾਰਤ ਅਗਰਵਾਲ, ਅਨੀਲ ਅਗਰਵਾਲ, ਪ੍ਰਭਜੋਤ ਸਿੰਘ, ਗਗਨ ਬਟਾਲਾ, ਅਮਰਪਾਲ ਸਿੰਘ, ਦਵਿੰਦਰ ਸਿੰਘ, ਨੀਖਲ ਮਹਾਜਨ, ਕੈਪੀ ਮਥਾਰੂ, ਵਿਨੋਦ ਸ਼ਰਮਾਂ, ਸਤਨਾਮ ਸਿੰਘ, ਦੀਪਕ, ਰਾਜ ਕੁਮਾਰ, ਸਰਬਜੀਤ, ਰਾਜਵਿੰਦਰ ਸਿੰਘ ,ਪੰਨੂ ਰਾਜਵਿੰਦਰ ਕੌਰ, ਜਸਵਿੰਦਰ ਕੌਰ,ਮਨਜੀਤ ਕੌਰ, ਸਰਬਜੀਤ ਕੌਰ ਆਦਿ ਹਾਜਰ ਸਨ।







