7 ਤੇ 8 ਦਸੰਬਰ ਨੂੰ ਸੂਬੇ ‘ਚ ਸੰਘਣੀ ਧੁੰਦ ਦਾ Orange Alert ਜਾਰੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਦਸੰਬਰ 5

ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ’ਚ ਦੋ ਦਿਨ ਸੰਘਣੀ ਧੁੰਦ ਪੈਣ ਦਾ ਆਰੈਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਅਲਰਟ ਮੁਤਾਬਕ ਸੱਤ ਤੇ ਅੱਠ ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਸਵੇਰ ਦੇ ਸਮੇਂ ਸੰਘਣੀ ਧੁੰਦ ਪੈ ਸਕਦੀ ਹੈ।

ਇਨ੍ਹਾਂ ‘ਚ ਲੁਧਿਆਣਾ, ਜਲੰਧਰ, ਮੋਗਾ, ਅੰਮ੍ਰਿਤਸਰ, ਬਠਿੰਡਾ, ਚੰਡੀਗੜ੍ਹ, ਹੁਸ਼ਿਆਰਪੁਰ, ਪਟਿਆਲਾ, ਫ਼ਿਰੋਜ਼ਪੁਰ ਤੇ ਰੂਪਨਗਰ ’ਚ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਸੀਤ ਲਹਿਰ ਵੀ ਚੱਲ ਸਕਦੀ ਹੈ। ਅੰਦਾਜ਼ੇ ਮੁਤਾਬਕ ਦਸ ਦਸੰਬਰ ਤੋਂ ਦਿਨ ਤੇ ਰਾਤ ਦੇ ਤਾਪਮਾਨ ’ਚ ਕਮੀ ਆਉਣੀ ਸ਼ੁਰੂ ਹੋ ਜਾਵੇਗੀ। ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਸੈਲਸੀਅਸ ਤੱਕ ਪੁੱਜ ਸਕਦਾ ਹੈ, ਜਦਕਿ ਘੱਟੋ-ਘੱਟ ਤਾਪਮਾਨ ਪੰਜ ਡਿਗਰੀ ਸੈਲਸੀਅਸ ਤੱਕ ਆਉਣ ਦੀ ਸੰਭਾਵਨਾ ਹੈ। ਦਸੰਬਰ ਦੇ ਦੂਜੇ ਹਫ਼ਤੇ ਤੋਂ ਬਾਅਦ ਤੋਂ ਪੰਜਾਬ ’ਚ ਠੰਢ ਇਕਦਮ ਨਾਲ ਵਧੇਗੀ।

Leave a Reply

Your email address will not be published. Required fields are marked *

View in English