8 ਵਜੇ ਤੋਂ ਪੰਜਾਬ ਦੀਆਂ 13 ਸੀਟਾਂ ‘ਤੇ ਵੋਟਾਂ ਦੀ ਗਿਣਤੀ ਹੋਵੇਗੀ ਸ਼ੁਰੂ

ਹਰਸਿਮਰਤ, ਰਾਜਾ ਵੜਿੰਗ ਤੇ ਪ੍ਰਨੀਤ ਕੌਰ ‘ਤੇ ਸਭ ਦੀਆਂ ਨਜ਼ਰਾਂ
ਐਗਜ਼ਿਟ ਪੋਲ ‘ਚ ‘ਆਪ’-ਕਾਂਗਰਸ ਨੂੰ 4-4 ਅਤੇ ਭਾਜਪਾ ਨੂੰ 2 ਸੀਟਾਂ ਮਿਲੀਆਂ
ਚੰਡੀਗੜ੍ਹ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। ਜਿਸ ਤੋਂ ਬਾਅਦ ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਪਹਿਲਾ ਰੁਝਾਨ ਸਵੇਰੇ 10 ਵਜੇ ਤੱਕ ਆਉਣ ਦੀ ਉਮੀਦ ਹੈ।

ਵੋਟਾਂ ਦੀ ਗਿਣਤੀ ਲਈ ਹਰੇਕ ਸੀਟ ‘ਤੇ 9 ਕੇਂਦਰ ਬਣਾਏ ਗਏ ਹਨ। ਜਿਸ ਵਿੱਚ 15000 ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ 12 ਹਜ਼ਾਰ ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

ਇੱਥੇ ਸਾਰਿਆਂ ਦੀਆਂ ਨਜ਼ਰਾਂ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ, ਲੁਧਿਆਣਾ ਤੋਂ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਦੇ ਰਵਨੀਤ ਬਿੱਟੂ, ਪਟਿਆਲਾ ਤੋਂ ਭਾਜਪਾ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਅਤੇ ਖਡੂਰ ਸਾਹਿਬ ਤੋਂ ਆਜ਼ਾਦ ਤੌਰ ‘ਤੇ ਚੋਣ ਲੜ ਰਹੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ‘ਤੇ ਟਿਕੀਆਂ ਰਹਿਣਗੀਆਂ .

ਸੂਬੇ ਵਿਚ ਕਈ ਸਾਲਾਂ ਬਾਅਦ ਸਾਰੀਆਂ ਪਾਰਟੀਆਂ ਆਮ ਆਦਮੀ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਇਕੱਲਿਆਂ ਹੀ ਚੋਣ ਮੈਦਾਨ ਵਿਚ ਹਨ।

ਵੋਟਾਂ ਦੀ ਗਿਣਤੀ ਤੋਂ ਪਹਿਲਾਂ ਆਏ ਐਗਜ਼ਿਟ ਪੋਲ ਮੁਤਾਬਕ ਸੂਬੇ ‘ਚ ‘ਆਪ’-ਕਾਂਗਰਸ ਨੂੰ 4-4, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ 2-2 ਅਤੇ ਇਕ ਹੋਰ ਸੀਟ ਮਿਲ ਸਕਦੀ ਹੈ।

Leave a Reply

Your email address will not be published. Required fields are marked *

View in English