ਜੱਗੂ ਭਗਵਾਨਪੁਰੀਆ ਨੂੰ ਮੁਕਤਸਰ ਅਦਾਲਤ ‘ਚ ਕੀਤਾ ਪੇਸ਼

ਫੈਕਟ ਸਮਾਚਾਰ ਸੇਵਾ

ਸ੍ਰੀ ਮੁਕਤਸਰ ਸਾਹਿਬ , ਜਨਵਰੀ 24

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮੁਕਤਸਰ ਪੁਲਿਸ ਵੱਲੋਂ ਮੁੜ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ। ਇਸਤੋਂ ਪਹਿਲਾਂ ਉਸਨੂੰ 22 ਜਨਵਰੀ ਨੂੰ ਮੁਕਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਅਦਾਲਤ ਵੱਲੋਂ 24 ਜਨਵਰੀ ਤੱਕ ਪੁਲਿਸ ਰਿਮਾਂਡ ਤੇ ਭੇਜਿਆ ਗਿਆ ਸੀ। ਗੈਂਗਸਟਰ ਜੱਗੂ ਭਗਵਾਨਪੁਰੀ ਨੂੰ ਮੁਕਤਸਰ ਦੇ ਇੱਕ ਵਿਅਕਤੀ ਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ‘ਚ ਲਿਆਂਦਾ ਗਿਆ ਸੀ। ਅੱਜ ਮੁੜ ਉਸਨੂੰ ਅਦਾਲਤ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵੱਲੋਂ ਜੱਗੂ ਨੂੰ 6 ਫਰਵਰੀ ਤੱਕ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।

Leave a Reply

Your email address will not be published. Required fields are marked *

View in English