ਫੈਕਟ ਸਮਾਚਾਰ ਸੇਵਾ
ਨਿਊਯਾਰਕ , ਫਰਵਰੀ 28
ਟੇਸਲਾ ਅਤੇ ਟਵਿੱਟਰ ਦੇ ਸੀਈਓ ਐਲੋਨ ਮਸਕ ਇਕ ਵਾਰ ਫਿਰ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਮਸਕ ਨੇ ਲਗਜ਼ਰੀ ਸਾਮਾਨ ਕੰਪਨੀ LMVH ਦੇ ਮਾਲਕ ਬਰਨਾਰਡ ਅਰਨੌਲਟ ਨੂੰ ਹਰਾ ਕੇ ਇਹ ਮੁਕਾਮ ਹਾਸਲ ਕੀਤਾ ਹੈ। ਇਸ ਸਮੇਂ ਮਸਕ ਦੀ ਜਾਇਦਾਦ 187 ਬਿਲੀਅਨ ਡਾਲਰ ਤਕ ਪਹੁੰਚ ਚੁੱਕੀ ਹੈ। ਅਰਨੌਲਟ ਹੁਣ 185 ਬਿਲੀਅਨ ਡਾਲਰ ਦੀ ਸੰਪਤੀ ਨਾਲ ਦੂਜੇ ਸਥਾਨ ‘ਤੇ ਖਿਸਕ ਗਏ ਹਨ।
ਬਲੂਮਬਰਗ ਬਿਲੀਅਨੇਅਰਸ ਇੰਡੈਕਸ ਅਨੁਸਾਰ ਮਸਕ ਦੀ ਸੰਪਤੀ ਵਿੱਚ ਪਿਛਲੇ 24 ਘੰਟਿਆਂ ਵਿੱਚ 6.98 ਬਿਲੀਅਨ ਡਾਲਰ ਦਾ ਵਾਧਾ ਹੋਇਆ ਹੈ ਅਤੇ 2023 ਦੀ ਸ਼ੁਰੂਆਤ ਤੋਂ ਹੁਣ ਤਕ ਉਨ੍ਹਾਂ ਦੀ ਜਾਇਦਾਦ ਵਿੱਚ 50.10 ਬਿਲੀਅਨ ਡਾਲਰ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਅਰਨੌਲਟ ਦੀ ਸੰਪਤੀ ਵਿੱਚ 3.69 ਬਿਲੀਅਨ ਡਾਲਰ ਦਾ ਵਾਧਾ ਹੋਇਆ ਹੈ ਅਤੇ 2023 ਦੀ ਸ਼ੁਰੂਆਤ ਤੋਂ ਹੁਣ ਤੱਕ 23.30 ਬਿਲੀਅਨ ਡਾਲਰ ਦਾ ਵਾਧਾ ਹੋਇਆ ਹੈ।







