ਫੈਕਟ ਸਮਾਚਾਰ ਸੇਵਾ
ਬੈਂਗਲੁਰੂ , ਮਾਰਚ 10
ਭਾਰਤ ਵਿੱਚ ਇਨਫਲੂਐਂਜ਼ਾ ਵਾਇਰਸ H3N2 ਕਾਰਨ ਮੌਤ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਗਿਆ ਹੈ ਕਿ ਕਰਨਾਟਕ ਦੇ ਹਾਸਨ ਦੇ ਰਹਿਣ ਵਾਲੇ 82 ਸਾਲਾ ਵਿਅਕਤੀ ਦੀ ਇਸ ਵਾਇਰਸ ਕਾਰਨ ਮੌਤ ਦੀ ਪੁਸ਼ਟੀ ਹੋਈ ਹੈ। ਜ਼ਿਲ੍ਹਾ ਸਿਹਤ ਅਧਿਕਾਰੀ ਮੁਤਾਬਕ ਮ੍ਰਿਤਕ ਦਾ ਨਾਂ ਹੀਰਾ ਗੌੜਾ ਹੈ। 1 ਮਾਰਚ ਨੂੰ ਉਸ ਦੀ ਮੌਤ ਹੋ ਗਈ ਸੀ। ਹੁਣ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ H3N2 ਵਾਇਰਸ ਨਾਲ ਪੀੜਿਤ ਸੀ।
ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਸ਼ੂਗਰ ਅਤੇ ਹਾਈਪਰਟੈਂਸ਼ਨ ਦਾ ਮਰੀਜ਼ ਸੀ। ਉਸ ਨੂੰ 24 ਫਰਵਰੀ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ਅਤੇ 1 ਮਾਰਚ ਨੂੰ ਉਸ ਦੀ ਮੌਤ ਹੋ ਗਈ ਸੀ। 6 ਮਾਰਚ ਨੂੰ ਉਸ ਦੀ ਟੈਸਟ ਰਿਪੋਰਟ ਪਾਜ਼ੇਟਿਵ ਆਈ ਸੀ।







