ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਅਪ੍ਰੈਲ 5
ਕੇਂਦਰੀ ਗ੍ਰਹਿ ਮੰਤਰਾਲੇ ਨੇ ਹਨੂੰਮਾਨ ਜੈਅੰਤੀ ਨੂੰ ਲੈ ਕੇ ਰਾਜਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਹੈ। ਮੰਤਰਾਲੇ ਨੇ ਸਾਰੇ ਰਾਜਾਂ ਨੂੰ ਅਮਨ-ਕਾਨੂੰਨ ਬਣਾਈ ਰੱਖਣ ਅਤੇ ਤਿਉਹਾਰ ਨੂੰ ਸ਼ਾਂਤੀਪੂਰਵਕ ਮਨਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਅਜਿਹੀਆਂ ਘਟਨਾਵਾਂ ‘ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ, ਜਿਸ ਨਾਲ ਸਮਾਜਿਕ ਭਾਵਨਾਵਾਂ ਵਿਗੜਨ ਦਾ ਖਤਰਾ ਹੈ।
ਇਸ ਸਾਲ ਹਨੂੰਮਾਨ ਜੈਅੰਤੀ 6 ਅਪ੍ਰੈਲ ਨੂੰ ਮਨਾਈ ਜਾਵੇਗੀ। ਗ੍ਰਹਿ ਮੰਤਰਾਲੇ ਨੇ ਇਹ ਐਡਵਾਈਜ਼ਰੀ ਰਾਮ ਨੌਵੀਂ ਦੇ ਤਿਓਹਾਰ ਦੇ ਮੱਦੇਨਜਰ ਹੋਈ ਸੰਪਰਦਾਇਕ ਹਿੰਸਾ ਤੋਂ ਬਾਅਦ ਦਿੱਤੀ ਹੈ।







