ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ , ਅਪ੍ਰੈਲ 10

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪੰਥਕ ਸ਼ਖ਼ਸੀਅਤਾਂ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ, ਅਧਿਕਾਰੀਆਂ ਅਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।

ਇਸ ਮੌਕੇ ਗਤਕਾ ਪਾਰਟੀਆਂ ਨੇ ਸਿੱਖ ਜੰਗਜੂ ਕਲਾ ਦਾ ਪ੍ਰਗਟਾਵਾ ਕੀਤਾ ਅਤੇ ਬੈਂਡ ਪਾਰਟੀਆਂ ਨੇ ਮਨੋਹਰ ਧੁਨਾਂ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾਈ।ਇਸ ਮੌਕੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੋੰਗੋਵਾਲ, ਬਾਬਾ ਸਤਨਾਮ ਸਿੰਘ ਕਾਰਸੇਵਾ ਵਾਲੇ, ਮੈੰਬਰ ਭਾਈ ਰਜਿੰਦਰ ਸਿੰਘ ਮਹਿਤਾ, ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਜਸਪਾਲ ਸਿੰਘ, ਨਿਸ਼ਾਨ ਸਿੰਘ, ਬਿਕਰਮਜੀਤ ਸਿੰਘ ਆਦਿ ਮੌਜੂਦ ਸਨ।

Leave a Reply

Your email address will not be published. Required fields are marked *

View in English