ਸਾਬਕਾ CM ਚੰਨੀ ਵਿਜੀਲੈਂਸ ਦੀ ਕੁੜਿੱਕੀ ਵਿਚ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਭੇਜ ਕੇ ਬੁੱਧਵਾਰ ਨੂੰ ਤਲਬ ਕੀਤਾ ਹੈ। ਉਸ ਨੂੰ ਆਪਣੀ ਜਾਇਦਾਦ ਦੇ ਦਸਤਾਵੇਜ਼ਾਂ ਸਮੇਤ ਵਿਜੀਲੈਂਸ ਦੇ ਮੁਹਾਲੀ ਹੈੱਡਕੁਆਰਟਰ ਵਿਖੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਇਸ ਮਾਮਲੇ ‘ਤੇ ਸਿਆਸਤ ਵੀ ਸ਼ੁਰੂ ਹੋ ਗਈ ਹੈ। ਪੰਜਾਬ ਕਾਂਗਰਸ ਨੇ ਇਸ ਮਾਮਲੇ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨਾਲ ਜੋੜਦਿਆਂ ਇਸ ਨੂੰ ‘ਆਪ’ ਸਰਕਾਰ ਦੀ ਬਦਲਾਖੋਰੀ ਕਰਾਰ ਦਿੱਤਾ ਹੈ।

ਕਾਂਗਰਸ ਨੇ ਆਪਣੇ ਟਵਿੱਟਰ ਹੈਂਡਲ ਤੋਂ ‘ਆਪ’ ਨੂੰ ਟੈਗ ਕਰਦੇ ਹੋਏ ਟਵੀਟ ਕੀਤਾ ਅਤੇ ਲਿਖਿਆ ‘ਡਰਾਂਗੇ ਨਹੀਂ ਹਾਰਵਾਂਗੇ’। ਇਸ ਦੇ ਨਾਲ ਹੀ ਹੈਸ਼ ਟੈਗ ਜਲੰਧਰ ਉਪ ਚੋਣ ਲਿਖਿਆ ਹੋਇਆ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਫੇਸਬੁੱਕ ਪੋਸਟ ਵਿੱਚ ਲਿਖਿਆ ਹੈ ਕਿ ਜਲੰਧਰ ਉਪ ਚੋਣ ਦੀ ਸੰਭਾਵਿਤ ਹਾਰ ਤੋਂ ਹਿੱਲੀ ਹੋਈ ਆਮ ਆਦਮੀ ਪਾਰਟੀ ਨੇ ਆਪਣਾ ਆਖਰੀ ਹਥਿਆਰ ਵਿਜੀਲੈਂਸ ਬਿਊਰੋ ਦਾ ਸਹਾਰਾ ਲਿਆ ਹੈ। ਚੰਨੀ ਨੇ ਹਮੇਸ਼ਾ ਹੀ ਮੁਸੀਬਤ ਦਾ ਸਾਮ੍ਹਣਾ ਕਰਦੇ ਹੋਏ ਪੰਜਾਬ ਦੇ ਹਿਤਾਂ ਲਈ ਖੱੜ੍ਹੇ ਰਹੇ ਹਨ। ਮੈਨੂੰ ਯਕੀਨ ਹੈ ਕਿ ਉਹ ਹੋਰ ਵੀ ਮਜ਼ਬੂਤੀ ਨਾਲ ਉਭਰਨਗੇ।

Leave a Reply

Your email address will not be published. Required fields are marked *

View in English