12 ਅਪ੍ਰੈਲ ਨੂੰ ਬਠਿੰਡਾ ਦੇ ਮਿਲਟਰੀ ਸਟੇਸ਼ਨ ਵਿੱਚ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਚਾਰ ਫੌਜੀ ਜਵਾਨਾਂ ਦੇ ਮਾਮਲੇ ਦੀ ਜਾਂਚ ਫੌਜ ਤੇ ਪੁਲਿਸ ਵਿਭਾਗ ਵੱਲੋਂ ਸਾਂਝੇ ਤੌਰ ‘ਤੇ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਹੁਣ ਪਹਿਲੀ ਗ੍ਰਿਫਤਾਰੀ ਹੋਈ ਹੈ।
ਬਠਿੰਡਾ ਮਿਲਟਰੀ ਏਰੀਆ ਵਿੱਚ ਫਾਇਰਿੰਗ ਕਰਕੇ ਚਾਰ ਫੌਜੀ ਜਵਾਨਾਂ ਦੇ ਕਤਲ ਕੇਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੁਲਿਸ ਨੇ ਇੱਕ ਫੌਜੀ ਜਵਾਨ ਨੂੰ ਹਿਰਾਸਤ ਵਿੱਚ ਲਿਆ ਹੈ। ਸੂਤਰਾਂ ਮੁਤਾਬਕ ਇਸ ਜਵਾਨ ਨੇ ਹੀ ਫਾਇਰਿੰਗ ਕਰਕੇ ਚਾਰ ਜਵਾਨਾਂ ਦਾ ਕਤਲ ਕੀਤਾ ਸੀ।
ਹਾਸਲ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੇ ਕੈਂਟ ਦੀ 80 ਮੀਡੀਅਮ ਰੈਜੀਮੈਂਟ ਦੇ ਚਾਰ ਜਵਾਨਾਂ ਦੇ ਕਤਲ ਦੇ ਮਾਮਲੇ ਵਿੱਚ ਘਟਨਾ ਦੇ ਚਸ਼ਮਦੀਦ ਗਵਾਹ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੇ ਹੀ ਆਪਸੀ ਦੁਸ਼ਮਣੀ ਕਾਰਨ ਚਾਰ ਜਵਾਨਾਂ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਸੀ।







