ਫੈਕਟ ਸਮਾਚਾਰ ਸੇਵਾ
ਮੁੰਬਈ, ਮਈ 8
ਪੱਛਮੀ ਬੰਗਾਲ ਸਰਕਾਰ ਨੇ ਅੱਜ ‘ਦਿ ਕੇਰਲ ਸਟੋਰੀ’ ‘ਤੇ ਪਾਬੰਦੀ ਲਗਾ ਦਿੱਤੀ ਹੈ। ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਵਿਵਾਦਾਂ ‘ਚ ਘਿਰੀ ਇਸ ਫਿਲਮ ਨੂੰ ਕਈ ਸੂਬਿਆਂ ‘ਚ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਮਤਾ ਸਰਕਾਰ ਮੁਤਾਬਕ ਇਹ ਫੈਸਲਾ ਸੂਬੇ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਅਤੇ ਸ਼ਾਂਤੀ ਬਣਾਈ ਰੱਖਣ ਲਈ ਲਿਆ ਗਿਆ ਹੈ।
ਦੱਸ ਦੇਈਏ ਕਿ ਸਾਰੇ ਵਿਵਾਦਾਂ ਦੇ ਬਾਵਜੂਦ ਇਹ ਫਿਲਮ ਬਾਕਸ ਆਫਿਸ ‘ਤੇ ਕਾਫੀ ਕਮਾਈ ਕਰ ਰਹੀ ਹੈ। ਫਿਲਮ ਨੂੰ ਆਲੋਚਕਾਂ ਦੇ ਨਾਲ-ਨਾਲ ਆਮ ਲੋਕਾਂ ਤੋਂ ਵੀ ਵਾਹ-ਵਾਹ ਮਿਲ ਰਹੀ ਹੈ। ਇਹੀ ਕਾਰਨ ਹੈ ਕਿ ਇਸ ਨੂੰ ਦੇਖਣ ਲਈ ਟਿਕਟ ਖਿੜਕੀ ‘ਤੇ ਲੰਬੀਆਂ ਕਤਾਰਾਂ ਲੱਗ ਰਹੀਆਂ ਹਨ। ਹੁਣ ਤੱਕ ਮਿਲੇ ਅੰਕੜਿਆਂ ਮੁਤਾਬਕ ਫਿਲਮ ਨੇ ਪਹਿਲੇ ਵੀਕੈਂਡ ‘ਤੇ 30 ਕਰੋੜ ਤੋਂ ਜ਼ਿਆਦਾ ਦਾ ਕਲੈਕਸ਼ਨ ਕਰ ਲਿਆ ਹੈ।







