ਫੈਕਟ ਸਮਾਚਾਰ ਸੇਵਾ
ਬਟਾਲਾ , ਜੂਨ 30
ਮਿਸ ਯੂਨੀਵਰਸ 2021 ਹਰਨਾਜ਼ ਕੌਰ ਸੰਧੂ ਦੇ ਪਿਤਾ ਪ੍ਰੀਤਮ ਸਿੰਘ ਸੰਧੂ ਦੀ ਅੱਜ ਤੜਕੇ ਖਰੜ ਸਥਿਤ ਆਪਣੇ ਨਿਵਾਸ ਸਥਾਨ ‘ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਸਬ-ਡਿਵੀਜ਼ਨ ਦੇ ਵਸਨੀਕ ਪ੍ਰੀਤਮ ਸਿੰਘ (57) ਕਈ ਸਾਲ ਪਹਿਲਾਂ ਖਰੜ ਸ਼ਿਫਟ ਹੋ ਗਏ ਸੀ। ਉਨ੍ਹਾਂ ਦੀ ਪਤਨੀ ਸਰਕਾਰੀ ਡਾਕਟਰ ਹਨ।
ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਪ੍ਰੀਤਮ ਸੰਧੂ ਆਮ ਵਾਂਗ ਵੀਰਵਾਰ ਰਾਤ ਨੂੰ ਵੀ ਸੌਂ ਗਏ ਸੀ ਪਰ ਅੱਜ ਸਵੇਰੇ ਨਹੀਂ ਉੱਠੇ। ਉਨ੍ਹਾਂ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਡਾਕਟਰਾਂ ਨੇ ਪਰਿਵਾਰ ਨੂੰ ਦੱਸਿਆ ਕਿ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋਈ ਹੋਵੇਗੀ।







