ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਜੁਲਾਈ 12
ਪਿਛਲੇ ਹਫ਼ਤੇ ਦਿੱਲੀ ਸਮੇਤ ਉੱਤਰੀ ਭਾਰਤ ਦੇ ਜ਼ਿਆਦਾਤਰ ਰਾਜਾਂ ਵਿੱਚ ਮਾਨਸੂਨ ਦੀ ਬਾਰਸ਼ ਹੋਈ। ਦਿੱਲੀ ਵਾਸੀਆਂ ਦੀਆਂ ਮੁਸ਼ਕਲਾਂ ਵਧਣ ਦੀ ਸੰਭਾਵਨਾ ਹੈ ਕਿਉਂਕਿ ਰੁਕੀ ਹੋਈ ਬਾਰਸ਼ ਮੁੜ ਸ਼ੁਰੂ ਹੋਣ ਵਾਲੀ ਹੈ ਅਤੇ ਯਮੁਨਾ ਦੇ ਪਾਣੀ ਦਾ ਪੱਧਰ ਵਧ ਰਿਹਾ ਹੈ। ਇਸ ਹਫ਼ਤੇ ਵੀ ਦਿੱਲੀ-ਐਨਸੀਆਰ ਵਿੱਚ ਮੀਂਹ ਪਵੇਗਾ ਅਤੇ 15-16 ਤਰੀਕ ਨੂੰ ਮੀਂਹ ਲਈ ਪੀਲੀ ਚੇਤਾਵਨੀ ਹੈ।
ਇਸ ਬਾਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਯਮੁਨਾ ਦੇ ਪਾਣੀ ਦੇ ਵਧਦੇ ਪੱਧਰ ਨੂੰ ਲੈ ਕੇ ਹੰਗਾਮੀ ਮੀਟਿੰਗ ਬੁਲਾਈ ਹੈ। ਦਿੱਲੀ ਸਕੱਤਰੇਤ ਵਿੱਚ ਹੰਗਾਮੀ ਮੀਟਿੰਗ ਹੋਵੇਗੀ। ਮੀਟਿੰਗ ਵਿੱਚ ਸਾਰੇ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਰਹਿਣਗੇ।







