ਮੋਗਾ ‘ਚ ਸਕੂਲ ਬੱਸਾਂ ਟਰੱਕ ਨਾਲ ਟਕਰਾਈਆਂ, 15 ਬੱਚੇ ਜ਼ਖ਼ਮੀ

ਫੈਕਟ ਸਮਾਚਾਰ ਸੇਵਾ

ਮੋਗਾ , ਅਗਸਤ 2

ਮੋਗਾ-ਲੁਧਿਆਣਾ ਨੈਸ਼ਨਲ ਹਾਈਵੇ ‘ਤੇ ਦੋ ਇਕੋ ਸਕੂਲ ਦੀਆਂ ਬੱਸਾਂ ਦੀ ਟਰੱਕ ਨਾਲ ਟੱਕਰ ਹੋਣ ਕਰਕੇ 15 ਬੱਚਿਆਂ ਦੇ ਜ਼ਖ਼ਮੀ ਹੋਣ ਦਾ ਪਤਾ ਲੱਗਾ ਹੈ। ਇਨ੍ਹਾਂ ਵਿਚੋਂ 5 ਬੱਚਿਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਜਾਣਕਾਰੀ ਅਨੁਸਾਰ ਮੋਗਾ ਦੇ ਨਿੱਜੀ ਸਕੂਲ ਦੀਆਂ ਦੋ ਬੱਸਾਂ ਵੱਖ ਵੱਖ ਪਿੰਡਾਂ ਤੋਂ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀਆਂ ਸਨ। ਸਾਹਮਣੇ ਤੋਂ ਆ ਰਹੇ ਇਕ ਟਰੱਕ ਨਾਲ ਸਿੱਧੀ ਟੱਕਰ ਹੋ ਗਈ। ਜਿਸ ਦੌਰਾਨ 15 ਦੇ ਕਰੀਬ ਬੱਚੇ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸਥਾਨਕ ਲੋਕਾਂ ਨੇ ਮੋਗਾ ਦੇ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ। ਪਤਾ ਲੱਗਾ ਹੈ ਕਿ 5 ਬੱਚੇ ਗੰਭੀਰ ਜ਼ਖ਼ਮੀ ਹੋਏ ਹਨ ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

Leave a Reply

Your email address will not be published. Required fields are marked *

View in English