ਡਰਾਈ ਡੇਅ ਮੌਕੇ 33,946 ਘਰਾਂ/ਥਾਂਵਾਂ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ

ਫੈਕਟ ਸਮਾਚਾਰ ਸੇਵਾ

ਪਟਿਆਲਾ, ਅਗਸਤ 4

ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫ਼ਤੇ ਫਰਾਈਡੇ-ਡਰਾਈਡੇ ਅਭਿਆਨ ਤਹਿਤ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਥਾਣਿਆਂ ਵਿੱਚ ਪਏ ਕੰਡਮ ਸਮਾਨ/ਵਹੀਕਲ/ਕੂਲਰਾਂ ਆਦਿ ਆਦਿ ਵਿੱਚ ਡੇਂਗੂ ਲਾਰਵਾ ਦੀ ਚੈਕਿੰਗ ਲਈ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਟੀਮਾਂ ਵੱਲੋਂ ਸ਼ਹਿਰ ਦੀ ਪੁਲਿਸ ਲਾਈਨ , ਸਿਵਲ ਲਾਈਨ, ਤ੍ਰਿਪੜੀ, ਸੀ.ਆਈ.ਏ ਸਟਾਫ਼ ਸੁਈਗਰਾਂ ਮੁਹੱਲਾ, ਸਦਰ ਥਾਣਾ ਕੁਆਟਰ, ਪੀ.ਐਸ.ਪੀ.ਸੀ.ਐਲ ਆਦਿ ਥਾਣਿਆਂ ਤੋਂ ਇਲਾਵਾ ਗੁਰਬਖਸ਼ਸ ਕਲੋਨੀ, ਭਾਰਤ ਨਗਰ, ਆਜ਼ਾਦ ਨਗਰ, ਰਾਘੋ ਮਾਜਰਾ ਏਰੀਏ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਅਤੇ ਖੜੇ ਪਾਣੀ ਵਿੱਚ ਲਾਰਵੀਸਾਈਡ ਸਪਰੇਅ ਕੀਤੀ ਗਈ। ਇਹਨਾਂ ਟੀਮਾਂ ਦਾ ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਦਿਵਜੋਤ ਸਿੰਘ ਅਤੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕ੍ਰਿਸ਼ਨ ਕੁਮਾਰ ਵੱਲੋਂ ਫ਼ੀਲਡ ਵਿੱਚ ਜਾ ਕੇ ਵੀ ਨਿਰੀਖਣ ਕੀਤਾ।

ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਸਿਹਤ ਟੀਮਾਂ ਵੱਲੋਂ ਜ਼ਿਲ੍ਹੇ ਦੇ 33946 ਘਰਾਂ ਵਿਚ ਪਹੁੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 853 ਥਾਂਵਾਂ ਤੇ ਮਿਲਿਆ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ।ਸਿਵਲ ਸਰਜਨ ਡਾ. ਰਮਿੰਦਰ ਕੋਰ ਨੇ ਕਿਹਾ ਕਿ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ ਤੱਕ 35 ਡੇਂਗੂ ਕੇਸ ਰਿਪੋਰਟ ਹੋ ਚੁੱਕੇ ਹਨ। ਜਿਨ੍ਹਾਂ ਵਿਚੋਂ 19 ਅਰਬਨ ਅਤੇ 16 ਰੂਰਲ ਏਰੀਏ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਬੀਤੇ ਕੁੱਝ ਦਿਨਾਂ ਤੋਂ ਹੋ ਰਹੀ ਬਾਰਸ਼ ਕਾਰਨ ਨੀਵੇਂ ਥਾਂਵਾਂ ਅਤੇ ਘਰਾਂ ਵਿੱਚ ਪਏ ਟੂੱਟੇ ਫ਼ੁੱਟੇ ਬਰਤਨਾਂ ਵਿੱਚ ਪਾਣੀ ਇਕੱਠਾ ਅਤੇ ਹਵਾ ਵਿੱਚ ਨਮੀ ਹੋਣ ਕਾਰਨ ਮੱਛਰਾਂ ਦੀ ਪੈਦਾਇਸ਼ ਲਈ ਅਨੁਕੂਲ ਵਾਤਾਵਰਣ ਹੋਣ ਕਾਰਨ ਮੱਛਰਾਂ ਦੀ ਪੈਦਾਇਸ਼ ਦਾ ਵਧਣਾ ਜਾਰੀ ਹੈ। ਇਸ ਲਈ ਡੇਂਗੂ ਦੇ ਫੈਲਣ ਤੋਂ ਰੋਕਣ ਲਈ ਪਾਣੀ ਦੀ ਖੜੋਤ ਨੂੰ ਖ਼ਤਮ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਮਾਸ ਮੀਡੀਆ ਵਿੰਗ ਦੀ ਟੀਮ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ ਗਿਆ।

ਜ਼ਿਲ੍ਹਾ ਐਪੀਡੋਲੋਜਿਸਟ ਡਾ. ਦਿਵਜੋਤ ਸਿੰਘ ਨੇ ਕਿਹਾ ਕਿਸੇ ਕਿਸਮ ਦਾ ਬੁਖ਼ਾਰ ਹੋਣ ਤੇ ਜਾਂਚ ਯਕੀਨੀ ਬਣਾਈ ਜਾਵੇ ਜੋ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਉਪਲਬਧ ਹੈ ਅਤੇ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ। ਉਹਨਾਂ ਕਿਹਾ ਕਿ ਡੇਂਗੂ ਕਿ ਇੱਕ ਵਾਰਿੲਲ ਬੁਖ਼ਾਰ ਹੈ ਜੋ ਕਿ ਏਡੀਜ ਮੱਛਰ ਦੇ ਦਿਨ ਵੇਲੇ ਕੱਟਣ ਤੇ ਫੈਲਦਾ ਹੈ ਅਤੇ ਇਹ ਮੱਛਰ ਸਾਫ਼ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ। ਉਹਨਾਂ ਲੋਕਾਂ ਨੂੰ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਟੁੱਟੇ-ਫ਼ੁੱਟੇ ਬਰਤਨਾਂ ਨੂੰ ਮੂਧਾ ਮਾਰਨ ਜਾਂ ਨਸ਼ਟ ਕਰਨ, ਗਮਲਿਆਂ, ਕੂਲਰਾਂ,ਫ਼ਰਿਜਾਂ ਦੀਆਂ ਟਰੇਆਂ ਨੂੰ ਸਾਫ਼ ਕਰਨਾ ਯਕੀਨੀ ਬਣਾਉਣ ਅਤੇ ਸਰੀਰ ਨੂੰ ਢੱਕਣ ਵਾਲੇ ਕੱਪੜੇ ਪਾਉਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *

View in English