ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਯੈਲੋ ਅਲਰਟ ਜਾਰੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਅਗਸਤ 11

ਪੰਜਾਬ ‘ਚ ਮੌਨਸੂਨ ਦਾ ਦੌਰ ਜਾਰੀ ਹੈ। ਅੱਜ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਹੋ ਸਕਦਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਕਾਰਨ ਯੈਲੋ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਮੁਤਾਬਕ 13 ਅਗਸਤ ਤੱਕ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਵੀਰਵਾਰ ਨੂੰ ਵੀ ਜ਼ਿਲੇ ‘ਚ ਬੱਦਲ ਛਾਏ ਰਹਿਣ ਕਾਰਨ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ। ਇਸ ਦੇ ਨਾਲ ਹੀ ਕੁਝ ਦਿਨਾਂ ਤੱਕ ਮੌਸਮ ‘ਚ ਬਦਲਾਅ ਦੀ ਸੰਭਾਵਨਾ ਹੈ। ਉਂਝ ਇਸ ਹਫ਼ਤੇ ਹੁੰਮਸ ਭਰੀ ਗਰਮੀ ਅਤੇ ਕੜਕਦੀ ਧੁੱਪ ਵਿੱਚ ਲੋਕ ਕਾਫ਼ੀ ਪ੍ਰੇਸ਼ਾਨ ਹੋਏ। ਦੂਜੇ ਪਾਸੇ 10 ਅਗਸਤ ਤੋਂ ਮਾਨਸੂਨ ਦਰਮਿਆਨ ਵੈਸਟਰਨ ਡਿਸਟਰਬੈਂਸ ਮੁੜ ਸਰਗਰਮ ਹੋ ਗਿਆ, ਜਿਸ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 13 ਅਗਸਤ ਤੱਕ ਹਲਕੀ ਤੋਂ ਆਮ ਬਾਰਿਸ਼ ਹੋਵੇਗੀ।

ਪਿਛਲੇ ਦਿਨੀਂ ਪਏ ਮੀਂਹ ਕਾਰਨ ਪੰਜਾਬ ਦੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਸੀ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਇਲਾਕਾ ਪਾਣੀ ‘ਚ ਡੁੱਬਣ ਕਾਰਨ ਲੋਕਾਂ ਨੂੰ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਜਾਣਾ ਪਿਆ। ਇਸ ਦੇ ਨਾਲ ਹੀ ਕੁਝ ਦਿਨਾਂ ਤੋਂ ਤਾਪਮਾਨ ‘ਚ ਗਿਰਾਵਟ ਮਹਿਸੂਸ ਕੀਤੀ ਜਾ ਰਹੀ ਹੈ। ਜਿਸ ਕਾਰਨ ਲੋਕਾਂ ਨੂੰ ਮੀਂਹ ਤੋਂ ਕੁਝ ਰਾਹਤ ਮਿਲੀ ਹੈ।

Leave a Reply

Your email address will not be published. Required fields are marked *

View in English