ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਬੱਦੋਵਾਲ ਐਮੀਨੈਂਸ ਸਰਕਾਰੀ ਸਕੂਲ ਵਿੱਚ ਲੈਂਟਰ ਡਿੱਗਣ ਦੇ ਮਾਮਲੇ ਵਿੱਚ ਮੁਲਜ਼ਮ ਠੇਕੇਦਾਰ ਭਾਜਪਾ ਆਗੂ ਅਨਮੋਲ ਕਤਿਆਲ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਅਨਮੋਲ ਖ਼ਿਲਾਫ਼ ਥਾਣਾ ਮੁੱਲਾਂਪੁਰ ਦਾਖਾ ਵਿਖੇ ਧਾਰਾ 304 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਅਨਮੋਲ ਅਜੇ ਫਰਾਰ ਹੈ।
ਪੁਲਿਸ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਅਨਮੋਲ ਦੀ ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਚੰਗੀ ਜਾਣ-ਪਛਾਣ ਹੈ। ਇਸ ਦੇ ਨਾਲ ਹੀ ਸਕੂਲ ਦਾ ਲੈਂਟਰ ਡਿੱਗਣ ਕਾਰਨ ਇਸ ਹਾਦਸੇ ਵਿੱਚ ਇੱਕ ਅਧਿਆਪਕਾ ਰਵਿੰਦਰ ਕੌਰ ਦੀ ਮੌਤ ਹੋ ਗਈ ਹੈ, ਜਦਕਿ ਨਰਿੰਦਰਜੀਤ ਕੌਰ, ਸੁਖਜੀਤ ਕੌਰ ਅਤੇ ਇੰਦੂ ਰਾਣੀ ਜ਼ਖ਼ਮੀ ਹੋ ਗਏ ਹਨ।







