ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ , ਅਗਸਤ 27
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਸ਼ਾਮ 4:30 ਵਜੇ ਦੇਹਾਂਤ ਹੋ ਗਿਆ ਹੈ। ਸਾਹਿਬ ਗਿਆਨੀ ਜਗਤਾਰ ਸਿੰਘ ਦੇ ਦੇਹਾਂਤ ਦੀ ਖ਼ਬਰ ਨਾਲ ਸਿੱਖ ਪੰਥ ਵਿਚ ਸੋਗ ਦੀ ਲਹਿਰ ਹੈ।
ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੰਮਾ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਅਤੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਂਦੇ ਹੋਏ ਦੇਸ਼-ਵਿਦੇਸ਼ ਦੀਆਂ ਸੰਗਤਾਂ ਨਾਲ ਵਿਚਰਦੇ ਹੋਏ ਧਰਮਿਕ ਸਮਾਗਮਾਂ ਵਿਚ ਸ਼ਮੂਲੀਅਤ ਕਰਦੇ ਰਹੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 26 ਨਵੰਬਰ 2022 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕਰ ਕੇ ਸੇਵਾ ਮੁਕਤ ਕੀਤਾ ਸੀ।
ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸਮੇਤ ਵੱਖ-ਵੱਖ ਸੰਪਰਦਾਵਾਂ, ਜਥੇਬੰਦੀਆਂ ਤੇ ਸਭਾ-ਸੁਸਾਇਟੀਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।







