ਪਾਕਿਸਤਾਨ ਦੇ ਵਿੱਤ ਮੰਤਰੀ ਮਿਫਤਾਹ ਇਸਮਾਈਲ ਨੇ ਦਿੱਤਾ ਅਸਤੀਫਾ

ਫੈਕਟ ਸਮਾਚਾਰ ਸੇਵਾ

ਇਸਲਾਮਾਬਾਦ, ਸਤੰਬਰ 26

ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਦੇ ਵਿੱਤ ਮੰਤਰੀ ਮਿਫਤਾਹ ਇਸਮਾਈਲ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸਹਾਕ ਡਾਰ ਨਵੇਂ ਵਿੱਤ ਮੰਤਰੀ ਹੋਣਗੇ।

ਇਸਹਾਕ ਡਾਰ ਨੂੰ ਵਿੱਤ ਮੰਤਰੀ ਬਣਾਉਣ ਦਾ ਰਸਮੀ ਫੈਸਲਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਉਨ੍ਹਾਂ ਦੇ ਭਰਾ ਨਵਾਜ਼ ਸ਼ਰੀਫ ਵਿਚਾਲੇ ਲੰਡਨ ‘ਚ ਹੋਈ ਬੈਠਕ ਦੌਰਾਨ ਲਿਆ ਗਿਆ। ਇਸ ਮੀਟਿੰਗ ਵਿੱਚ ਮਿਫ਼ਤਾਹ ਇਸਮਾਈਲ ਅਤੇ ਇਸਹਾਕ ਡਾਰ ਤੋਂ ਇਲਾਵਾ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਦੇ ਹੋਰ ਆਗੂ ਮੌਜੂਦ ਸਨ।

Leave a Reply

Your email address will not be published. Required fields are marked *

View in English