ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਸਤੰਬਰ 20
ਰਾਉਜ਼ ਐਵੇਨਿਊ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਸੁਲਤਾਨਪੁਰੀ ਇਲਾਕੇ ‘ਚ ਵਾਪਰੀ ਘਟਨਾ ਨਾਲ ਸਬੰਧਤ ਕੇਸ ‘ਚੋਂ ਕਾਂਗਰਸੀ ਆਗੂ ਸੱਜਣ ਕੁਮਾਰ ਤੇ ਹੋਰ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਇਹ ਮਾਮਲਾ ਤਿੰਨ ਸਿੱਖਾਂ ਦੇ ਕਥਿਤ ਕਤਲ ਨਾਲ ਸਬੰਧਤ ਸੀ। ਦੱਸ ਦੇਈਏ ਕਿ ਸੱਜਣ ਕੁਮਾਰ ਦੂਜੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ‘ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਜੇਲ੍ਹ ‘ਚ ਹੀ ਹੈ।







