ਫੈਕਟ ਸਮਾਚਾਰ ਸੇਵਾ
ਦਿੱਲੀ , ਸਤੰਬਰ 21
ਰਾਸ਼ਟਰੀ ਰਾਜਧਾਨੀ ਦਿੱਲੀ ਦੇ ਇੱਕ ਸਕੂਲ ਵਿੱਚ ‘ਬੰਬ ਦੀ ਧਮਕੀ’ ਨੇ ਹੜਕੰਪ ਮਚਾ ਦਿੱਤਾ ਹੈ। ਇਸ ਧਮਕੀ ਤੋਂ ਬਾਅਦ ਇਹਤਿਆਤ ਵਜੋਂ ਸਕੂਲ ਕੈਂਪਸ ਨੂੰ ਖਾਲੀ ਕਰਵਾ ਲਿਆ ਗਿਆ ਹੈ।
ਮਾਮਲਾ ਦੱਖਣੀ ਦਿੱਲੀ ਦੇ ਆਰਕੇ ਪੁਰਮ ਸਕੂਲ ਦਾ ਹੈ। ਜਾਣਕਾਰੀ ਮੁਤਾਬਕ ਸਕੂਲ ਨੂੰ ਬੰਬ ਨਾਲ ਉਡਾਉਣ ਸਬੰਧੀ ਧਮਕੀ ਭਰੀ ਈ-ਮੇਲ ਮਿਲੀ ਹੈ। ਇਸ ਸੂਚਨਾ ‘ਤੇ ਪੁਲੀਸ ਤੁਰੰਤ ਹਰਕਤ ‘ਚ ਆ ਗਈ। ਬੰਬ ਦਸਤੇ, ਫਾਇਰ ਵਿਭਾਗ ਅਤੇ ਸਥਾਨਕ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਹੈ।
ਬੰਬ ਨਿਰੋਧਕ ਦਸਤੇ ਵੱਲੋਂ ਸਕੂਲ ਦੀ ਚਾਰਦੀਵਾਰੀ ਦੀ ਤਲਾਸ਼ੀ ਲਈ ਗਈ। ਦੱਸ ਦੇਈਏ ਕਿ ਈਮੇਲ ਕੱਲ੍ਹ ਆਈ ਅਤੇ ਅੱਜ ਸਵੇਰੇ ਉਸ ਨੂੰ ਦੇਖਣ ਤੋਂ ਬਾਅਦ ਸਕੂਲ ਪ੍ਰਸ਼ਾਸਨ ਵੱਲੋਂ ਸਵੇਰੇ 8.25 ਵਜੇ ਪੁਲਿਸ ਨੂੰ ਫੋਨ ਕੀਤਾ ਗਿਆ।
ਜਾਣਕਾਰੀ ਮੁਤਾਬਕ ਈਮੇਲ ‘ਚ ਦੱਸਿਆ ਗਿਆ ਸੀ ਕਿ ਪ੍ਰਿੰਸੀਪਲ ਦੇ ਕਮਰੇ ਦੇ ਆਲੇ-ਦੁਆਲੇ ਬੰਬ ਰੱਖਿਆ ਗਿਆ ਹੈ। ਸਵੇਰੇ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਘੰਟਿਆਂਬੱਧੀ ਤਲਾਸ਼ੀ ਦੌਰਾਨ ਕੁਝ ਵੀ ਨਹੀਂ ਮਿਲਿਆ, ਇਸ ਲਈ ਇਸ ਨੂੰ ਝੂਠਾ ਕਰਾਰ ਦਿੱਤਾ ਗਿਆ।







