ਅਹਿਮਦਾਬਾਦ ‘ਚ ਗੁਰਪਤਵੰਤ ਪੰਨੂ ਖ਼ਿਲਾਫ਼ ਮਾਮਲਾ ਦਰਜ

ਫੈਕਟ ਸਮਾਚਾਰ ਸੇਵਾ

ਗੁਜਰਾਤ , ਸਤੰਬਰ 29

ਭਾਰਤ ਬਨਾਮ ਪਾਕਿਸਤਾਨ ਦੇ ਆਈਸੀਸੀ ਵਿਸ਼ਵ ਕੱਪ 2023 ਮੈਚ ਤੋਂ ਪਹਿਲਾਂ ਧਮਕੀ ਦੇਣ ਤੋਂ ਬਾਅਦ ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ ਦੇ ਸੰਸਥਾਪਕ ਅਤੇ ਨਾਮਜ਼ਦ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਅਹਿਮਦਾਬਾਦ ਸਾਈਬਰ ਕ੍ਰਾਈਮ ਦੇ ਡੀਸੀਪੀ, ਅਜੀਤ ਰੰਜਨ ਨੇ ਦੱਸਿਆ ਕਿ “ਵੱਖ-ਵੱਖ ਸੋਸ਼ਲ ਮੀਡੀਆ ਹੈਂਡਲਾਂ ‘ਤੇ ਪਹਿਲਾਂ ਤੋਂ ਰਿਕਾਰਡ ਕੀਤੇ ਧਮਕੀ ਭਰੇ ਸੰਦੇਸ਼ ਪ੍ਰਕਾਸ਼ਿਤ ਕੀਤੇ ਗਏ ਸਨ ਅਤੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਪੰਨੂ ਦੇ ਖਿਲਾਫ ਧਾਰਾ 121 (ਏ) ਦਰਜ ਕੀਤੀ ਗਈ ਹੈ। ਇਹ ਮਾਮਲਾ ਧਾਰਾ 153 (ਏ) (ਬੀ), 505 ਆਈਪੀਸੀ, ਯੂਏਪੀਏ ਅਤੇ ਆਈਟੀ ਐਕਟ 66ਐਫ ਤਹਿਤ ਦਰਜ ਕੀਤਾ ਗਿਆ ਹੈ।

Leave a Reply

Your email address will not be published. Required fields are marked *

View in English