ਦਿੱਲੀ ਪੁਲੀਸ ਦਾ ਨਿਊਜ਼ਕਲਿੱਕ ਦੇ ਦਫ਼ਤਰ ਤੇ ਉਸ ਦੇ ਪੱਤਰਕਾਰਾਂ ’ਤੇ ਛਾਪਾ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਅਕਤੂਬਰ 3

ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਅੱਜ ਸਵੇਰੇ ਨਿਊਜ਼ ਪੋਰਟਲ ‘ਨਿਊਜ਼ਕਲਿੱਕ’ ਅਤੇ ਇਸ ਦੇ ਪੱਤਰਕਾਰਾਂ ਨਾਲ ਜੁੜੇ ਟਿਕਾਣਿਆਂ ‘ਤੇ ਛਾਪਾ ਮਾਰਿਆ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇਸ ਤੋਂ ਪਹਿਲਾਂ ਨਿਊਜ਼ ਪੋਰਟਲ ਦੇ ਫੰਡਿੰਗ ਦੇ ਸਰੋਤਾਂ ਦੀ ਜਾਂਚ ਦੇ ਹਿੱਸੇ ਵਜੋਂ ਕੰਪਨੀ ਦੇ ਅਹਾਤੇ ‘ਤੇ ਛਾਪੇਮਾਰੀ ਵੀ ਕੀਤੀ ਸੀ।

ਸਪੈਸ਼ਲ ਸੈੱਲ ਕੇਂਦਰੀ ਏਜੰਸੀ ਤੋਂ ਮਿਲੀ ਸੂਚਨਾ ਦੇ ਆਧਾਰ ‘ਤੇ ਛਾਪੇਮਾਰੀ ਕਰ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਨੇ ‘ਨਿਊਜ਼ਕਲਿੱਕ’ ਦੇ ਕੁਝ ਪੱਤਰਕਾਰਾਂ ਦੇ ਲੈਪਟਾਪ ਅਤੇ ਮੋਬਾਈਲ ਫੋਨਾਂ ਦਾ ‘ਡੰਪ ਡਾਟਾ’ (ਕੰਪਿਊਟਰ, ਲੈਪਟਾਪ ਜਾਂ ਮੋਬਾਈਲ ਤੋਂ ਕਿਸੇ ਹੋਰ ਡਵਿਾਈਸ ‘ਤੇ ਟ੍ਰਾਂਸਫਰ ਕੀਤਾ ਗਿਆ ਡਾਟਾ) ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਪੈਸ਼ਲ ਸੈੱਲ ਨੇ ਨਵਾਂ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *

View in English