ਫੈਕਟ ਸਮਾਚਾਰ ਸੇਵਾ
ਮੋਗਾ , ਅਕਤੂਬਰ 22
ਮੋਗਾ ਦੇ ਨਜ਼ਦੀਕ ਸਿੰਘਾਵਾਲਾ ਬਿਜਲੀ ਘਰ ਨੇੜੇ ਸੀਮਿੰਟ ਨਾਲ ਭਰੇ ਟਰੱਕ ਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਹੈ। ਜਾਣਕਾਰੀ ਅਨੁਸਾਰ ਅੱਜ ਤੜਕ ਸਾਰ ਸਿੰਘਵਾਲਾ ਬਿਜਲੀ ਘਰ ਦੇ ਬਾਹਰ ਸੀਮਿੰਟ ਨਾਲ ਭਰੇ ਟਰੱਕ ਦੀ ਕਾਰ ਨਾਲ ਹੋਈ ਆਹਮੋ -ਸਾਹਮਣੇ ਟੱਕਰ ਹੋ ਗਈ। ਇਹ ਹਾਦਸਾ ਇੰਨਾਂ ਭਿਆਨਕ ਸੀ ਕਿ ਟਰੱਕ ਨੂੰ ਅੱਗ ਲੱਗ ਗਈ। ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਕਾਰ ਚਾਲਕ ਨੂੰ ਕਰੀਬ ਡੇਢ ਘੰਟੇ ਬਾਅਦ ਬਾਹਰ ਕੱਢਿਆ ਗਿਆ। ਜਿਸਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿੱਚ ਪਹੁੰਚਾਇਆ ਗਿਆ ਜਿੱਥੇ ਡਾਕਟਰ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।
ਮੌਕੇ ‘ਤੇ ਪਹੁੰਚੇ ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਦੱਸਿਆ ਕਿ ਅੱਜ ਸ਼ਾਮ 6.30 ਵਜੇ ਦੇ ਕਰੀਬ ਮੋਗਾ ਸਮਾਜ ਸੇਵੀ ਸੁਸਾਇਟੀ ਨੂੰ ਸੂਚਨਾ ਮਿਲੀ ਕਿ ਮੋਗਾ ਦੇ ਸਿੰਘਾਵਾਲਾ ਬਿਜਲੀ ਘਰ ਦੇ ਕੋਲ ਇੱਕ ਕਾਰ ਦੀ ਸੀਮਿੰਟ ਨਾਲ ਭਰੇ ਟਰੱਕ ਦੀ ਆਹਮੋ – ਸਾਹਮਣੇ ਟੱਕਰ ਹੋ ਗਈ ਹੈ। ਫਾਇਰ ਬ੍ਰਿਗੇਡ ਦੀ ਟੀਮ ਵੀ ਪਹੁੰਚ ਗਈ ਅਤੇ ਕਰੀਬ ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ ਅਤੇ ਕਾਰ ਚਾਲਕ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ, ਜਿਸ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ।







