ਬਰਨਾਲਾ : ਬਰਨਾਲਾ ਵਿੱਚ ਹੌਲਦਾਰ ਦਰਸ਼ਨ ਸਿੰਘ ਦਾ ਕਤਲ ਕਰਨ ਵਾਲੇ 4 ਮੁਲਜ਼ਮਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਪੁਲਿਸ ਦਾ ਉਸ ਨਾਲ ਮੁਕਾਬਲਾ ਹੋ ਗਿਆ। ਪੁਲਿਸ ਦੀ ਜਵਾਬੀ ਗੋਲੀਬਾਰੀ ਵਿੱਚ ਇੱਕ ਦੋਸ਼ੀ ਨੂੰ ਗੋਲੀ ਮਾਰ ਦਿੱਤੀ ਗਈ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਨਾਲਾ ਪੁਲੀਸ ਨੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਕੋਲੋਂ ਇੱਕ ਪਿਸਤੌਲ ਅਤੇ 2 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਬਾਰੇ ਪੂਰੀ ਜਾਣਕਾਰੀ ਜਲਦੀ ਹੀ ਦਿੱਤੀ ਜਾਵੇਗੀ।
ਸੀ.ਐਮ.ਭਗਵੰਤ ਮਾਨ ਨੇ ਹੌਲਦਾਰ ਦਰਸ਼ਨ ਸਿੰਘ ਦੇ ਕਤਲ ‘ਤੇ ਦੁੱਖ ਪ੍ਰਗਟਾਇਆ ਸੀ। ਉਨ੍ਹਾਂ ਨੇ ਉਨ੍ਹਾਂ ਦੇ ਪਰਿਵਾਰ ਲਈ 2 ਕਰੋੜ ਰੁਪਏ ਦੀ ਰਾਹਤ ਰਾਸ਼ੀ ਦਾ ਐਲਾਨ ਕੀਤਾ ਹੈ। ਮਾਨ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ 1 ਕਰੋੜ ਰੁਪਏ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਵੇਗੀ ਜਦਕਿ 1 ਕਰੋੜ ਰੁਪਏ ਬੈਂਕ ਵੱਲੋਂ ਬੀਮੇ ਵਜੋਂ ਪ੍ਰਾਪਤ ਕੀਤੇ ਜਾਣਗੇ।







