ਪੰਜਾਬ : ਧੀਰੇਂਦਰ ਸ਼ਾਸਤਰੀ ਖਿਲਾਫ ਮਾਮਲਾ ਦਰਜ ਕਰਨ ਦੀ ਉਠੀ ਮੰਗ

ਫੈਕਟ ਸਮਾਚਾਰ ਸੇਵਾ

ਗੁਰਦਾਸਪੁਰ , ਅਕਤੂਬਰ 24

ਪੰਜਾਬ ਦੌਰੇ ‘ਤੇ ਆਏ ਬਾਗੇਸ਼ਵਰ ਧਾਮ ਦੇ ਧੀਰੇਂਦਰ ਸ਼ਾਸਤਰੀ ਫਿਰ ਤੋਂ ਵਿਵਾਦਾਂ ‘ਚ ਘਿਰ ਗਏ ਹਨ। ਉਸ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਧੀਰੇਂਦਰ ਸ਼ਾਸਤਰੀ 3 ਦਿਨ ਪਠਾਨਕੋਟ ਵਿੱਚ ਰਹੇ। ਇਸ ਦੌਰਾਨ ਈਸਾਈ ਭਾਈਚਾਰੇ ਨੇ ਉਨ੍ਹਾਂ ਦੇ ਬਿਆਨ ‘ਤੇ ਇਤਰਾਜ਼ ਜਤਾਇਆ ਹੈ। ਪੰਜਾਬ ਦੇ ਗੁਰਦਾਸਪੁਰ ‘ਚ ਈਸਾਈ ਭਾਈਚਾਰੇ ਦੇ ਲੋਕਾਂ ਨੇ ਬਾਗੇਸ਼ਵਰ ਧਾਮ ਦੇ ਮੁਖੀ ਧੀਰੇਂਦਰ ਸ਼ਾਸਤਰੀ ਦੇ ਬਿਆਨ ‘ਤੇ ਨਾਰਾਜ਼ਗੀ ਪ੍ਰਗਟਾਈ ਹੈ।

ਇਸਾਈ ਭਾਈਚਾਰੇ ਦੇ ਲੋਕ ਉਸ ਦੀ ਟਿੱਪਣੀ ਦੇ ਵਿਰੋਧ ‘ਚ ਗੁਰਦਾਸਪੁਰ ਦੇ ਐਸਐਸਪੀ ਦਫ਼ਤਰ ਪੁੱਜੇ। ਇੱਥੇ ਉਨ੍ਹਾਂ ਧੀਰੇਂਦਰ ਸ਼ਾਸਤਰੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਅਤੇ ਮੰਗ ਪੱਤਰ ਸੌਂਪਿਆ। ਉਨ੍ਹਾਂ ਕਿਹਾ ਕਿ ਧੀਰੇਂਦਰ ਸ਼ਾਸਤਰੀ ਨੇ ਇਸਾਈ ਭਾਈਚਾਰੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਜਲਦੀ ਹੀ ਇਸਾਈ ਭਾਈਚਾਰੇ ਤੋਂ ਮੁਆਫ਼ੀ ਨਾ ਮੰਗੀ ਤਾਂ ਉਹ ਉਨ੍ਹਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਸ਼ੁਰੂ ਕਰਨਗੇ ਅਤੇ ਵੱਖ-ਵੱਖ ਥਾਵਾਂ ’ਤੇ ਉਨ੍ਹਾਂ ਦੇ ਪੁਤਲੇ ਫੂਕੇ ਜਾਣਗੇ।

ਇਸਾਈ ਭਾਈਚਾਰੇ ਦੇ ਲੋਕਾਂ ਨੇ ਕਿਹਾ ਕਿ ਧੀਰੇਂਦਰ ਸ਼ਾਸਤਰੀ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਉਨ੍ਹਾਂ ਦੇ ਧਰਮ ਖਿਲਾਫ ਬਿਆਨ ਦਿੱਤੇ ਹਨ। ਉਹ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਬਾਗੇਸ਼ਵਰ ਧਾਮ ਦੇ ਮੁਖੀ ਨਾਲ ਜੁੜੇ ਸਿਆਸੀ ਲੋਕ ਹਿੰਦੂ ਵੋਟਾਂ ਹਾਸਲ ਕਰਨ ਲਈ ਅਜਿਹੀਆਂ ਚਾਲਾਂ ਖੇਡ ਰਹੇ ਹਨ।

Leave a Reply

Your email address will not be published. Required fields are marked *

View in English