ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਨਵੰਬਰ 16
ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਗ੍ਰਿਫ਼ਤਾਰ ਕੀਤੇ ਗਏ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਅੱਜ ਮੋਹਾਲੀ ਅਦਾਲਤ ਵਿਚ ਪੇਸ਼ੀ ਹੋਣੀ ਸੀ, ਜੋ ਕਿ ਵਿਧਾਇਕ ਦੀ ਸਿਹਤ ਠੀਕ ਨਾ ਹੋਣ ਕਾਰਨ ਟਾਲ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਜਸਵੰਤ ਸਿੰਘ ਨੂੰ ਬੁੱਧਵਾਰ ਨੂੰ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਵਿਧਾਇਕ ਗੱਜਣਮਾਜਰਾ ਨੂੰ ਬੀ.ਪੀ. ਅਤੇ ਸ਼ੂਗਰ ਦੀ ਤਕਲੀਫ਼ ਕਾਰਨ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ 5 ਮੈਂਬਰੀ ਡਾਕਟਰੀ ਬੋਰਡ ਵਲੋਂ ਮੁਆਇਨਾ ਕੀਤਾ ਜਾਵੇਗਾ।







