Punbus ਅਤੇ PRTC ਕੰਟਰੈਕਟ ਵਰਕਸ ਯੂਨੀਅਨ ਅੱਗੇ ਝੁਕੀ ਸਰਕਾਰ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਦਸੰਬਰ 1

ਪਨਬਸ ਪੀ.ਆਰ.ਟੀ.ਸੀ.ਕੰਟਰੈਕਟ ਵਰਕਸ ਯੂਨੀਅਨ 25/11 ਪੰਜਾਬ ਵਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਮਿਤੀ 1 ਦਸੰਬਰ ਅਤੇ 2 ਦਸੰਬਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਰੋਸ ਧਰਨੇ ਦੇ ਕੇ ਜਾਮ ਲਗਾਉਣ ਦਾ ਐਲਾਨ ਕੀਤਾ ਗਿਆ ਸੀ। ਉਸਨੂੰ ਲੈ ਕੇ ਪੰਜਾਬ ਦੀ ਆਪ ਸਰਕਾਰ ਝੁਕ ਗਈ ਹੈ। ਯੂਨੀਅਨ ਦੇ ਚੰਡੀਗੜ੍ਹ ਡਿਪੂ ਦੇ ਪ੍ਰਧਾਨ ਹਰਵਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ 6 ਦਸੰਬਰ ਨੂੰ ਟਰਾਂਸਪੋਰਟ ਮੰਤਰੀ, ਕੈਬਨਿਟ ਸਬ ਕਮੇਟੀ ਅਤੇ ਪੀ.ਆਰ.ਟੀ.ਸੀ.ਦੇ ਚੇਅਰਮੈਨ ਨਾਲ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ। ਜੇਕਰ 6 ਦਸੰਬਰ ਵਾਲੀ ਮੀਟਿੰਗ ਵਿਚ ਯੂਨੀਅਨ ਦਾ ਕੋਈ ਮਸਲਾ ਹੱਲ ਨਾ ਹੋਇਆ ਤਾਂ ਉਸ ਤੋਂ ਬਾਅਦ ਅਗਲੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕਰਕੇ ਐਲਾਨ ਕੀਤਾ ਜਾਵੇਗਾ।

Leave a Reply

Your email address will not be published. Required fields are marked *

View in English