ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਦਸੰਬਰ 8
ਅਦਾਲਤ ਦੇ ਹੁਕਮਾਂ ਦੇ ਬਾਵਜੂਦ ਪੰਚਾਇਤੀ ਚੋਣਾਂ ਸਬੰਧੀ ਠੋਸ ਜਵਾਬ ਨਾ ਦੇਣ ‘ਤੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਮਾਣਹਾਨੀ ਪਟੀਸ਼ਨ ‘ਤੇ ਸੁਣਵਾਈ ਦੌਰਾਨ 50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ।
ਹਾਈਕੋਰਟ ਨੇ ਸੀਈਸੀ ਨੂੰ ਇੱਕ ਹਫ਼ਤੇ ਦਾ ਸਮਾਂ ਦਿੰਦਿਆਂ ਸਪੱਸ਼ਟ ਕੀਤਾ ਕਿ ਜੇਕਰ ਚੋਣ ਪ੍ਰੋਗਰਾਮ ਬਾਰੇ ਜਾਣਕਾਰੀ ਨਾ ਦਿੱਤੀ ਗਈ ਤਾਂ ਖਿਲਾਫ਼ ਸਖ਼ਤ ਕਾਰਵਾਈ ਹੋ ਸਕਦੀ ਹੈ।







