ਨਵੀਂ ਦਿੱਲੀ : ਹੁਣ ਫ਼ਰਜੀ ਸਿਮ ਕਾਰਡ ਖ਼ਰੀਦਣਾ ਭਾਰੀ ਪੈ ਸਕਦਾ ਹੈ। ਅਸਲ ਵਿਚ ਫਰਜ਼ੀ ਸਿਮ ਖਰੀਦਣ ਵਾਲੇ ਨੂੰ 3 ਸਾਲ ਦੀ ਕੈਦ ਅਤੇ 50 ਲੱਖ ਰੁਪਏ ਦਾ ਜੁਰਮਾਨਾ ਭੁਗਤਣਾ ਪਵੇਗਾ। ਦਰਅਸਲ, ਕੇਂਦਰ ਸਰਕਾਰ ਵੱਲੋਂ ਸੰਸਦ, ਰਾਜ ਸਭਾ ਅਤੇ ਲੋਕ ਸਭਾ ਦੇ ਦੋਵਾਂ ਸਦਨਾਂ ਤੋਂ ਇੱਕ ਨਿਯਮ ਪਾਸ ਕੀਤਾ ਗਿਆ ਹੈ। ਰਾਸ਼ਟਰਪਤੀ ਦੇ ਦਸਤਖਤ ਤੋਂ ਬਾਅਦ ਇਹ ਬਿੱਲ ਕਾਨੂੰਨ ਬਣ ਜਾਵੇਗਾ। ਅਜਿਹੇ ‘ਚ ਜੇਕਰ ਤੁਸੀਂ ਫਰਜ਼ੀ ਦਸਤਾਵੇਜ਼ਾਂ ‘ਤੇ ਜਾਅਲੀ ਸਿਮ ਖਰੀਦਦੇ ਹੋ ਤਾਂ ਤੁਹਾਨੂੰ ਭਾਰੀ ਨੁਕਸਾਨ ਝੱਲਣਾ ਪਵੇਗਾ। ਇਸ ਤੋਂ ਇਲਾਵਾ ਕੇਂਦਰ ਸਰਕਾਰ ਨੇ ਨਵਾਂ ਸਿਮ ਲੈਣ ਲਈ ਨਿਯਮ ਸਖ਼ਤ ਕਰ ਦਿੱਤੇ ਹਨ।
ਜੇਕਰ ਟੈਲੀਕਾਮ ਕੰਪਨੀਆਂ ਨਿਯਮਾਂ ਦੀ ਉਲੰਘਣਾ ਕਰਦੀਆਂ ਹਨ ਤਾਂ ਉਨ੍ਹਾਂ ਨੂੰ 2 ਕਰੋੜ ਰੁਪਏ ਦਾ ਜੁਰਮਾਨਾ ਭਰਨਾ ਪਵੇਗਾ। ਮੋਬਾਈਲ ਸਿਮ ਕਾਰਡ ਵੇਚਣ ਵਾਲੀ ਦੁਕਾਨ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ।







