ਫੈਕਟ ਸਮਾਚਾਰ ਸੇਵਾ
ਪਟਿਆਲਾ, ਅਕਤੂਬਰ 7
ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਕੌਰ ਭਰਾਜ ਤੇ ਮਨਦੀਪ ਲੱਖੇਵਾਲ ਦਾ ਵਿਆਹ ਇਥੇ ਪਿੰਡ ਰੋੜੇਵਾਲ ਵਿਖੇ ਗੁਰਦੁਆਰਾ ਬਾਬਾ ਪੂਰਨ ਸਿੰਘ ਵਿਖੇ ਪੂਰਨ ਗੁਰ ਮਰਿਆਦਾ ਅਨੁਸਾਰ ਤੇ ਸਾਦਗੀ ਨਾਲ ਹੋਇਆ। ਵਿਆਹ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਤੇ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਪਹੁੰਚੇ ਹੋਏ ਸਨ।
ਇਸ ਵਿਆਹ ਸਮਾਗਮ ਵਿਚ ਸਿਰਫ ਨੇੜਲੇ ਪਰਿਵਾਰਕ ਰਿਸ਼ਤੇਦਾਰ ਅਤੇ ਕਰੀਬੀ ਸੱਦੇ ਹੋਏ ਹਨ।







