ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਜਨਵਰੀ 12
ਪੰਜਾਬ ਏਜੀਟੀਐਫ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਹਰਪ੍ਰੀਤ ਸਿੰਘ ਪਾਸੀਆ ਦੇ ਸਾਥੀ ਕੈਲਾਸ਼ ਖਿਚਨ ਨੂੰ ਗ੍ਰਿਫਤਾਰ ਕੀਤਾ ਹੈ। ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਖਿਚਨ ਅੱਤਵਾਦੀ ਰਿੰਦਾ ਦੇ ਨਿਰਦੇਸ਼ਾਂ ‘ਤੇ ਸੂਬੇ ‘ਚ ਅੱਤਵਾਦੀ ਸੰਗਠਨ ਬੱਬਰ ਖਾਲਸਾ (ਬੀਕੇਆਈ) ਦੇ ਸਹਿਯੋਗੀਆਂ ਨੂੰ ਹਥਿਆਰ ਸਪਲਾਈ ਕਰਦਾ ਸੀ।







