Delhi AIIMS ‘ਚ 22 ਜਨਵਰੀ ਨੂੰ ਬੰਦ ਨਹੀਂ ਹੋਣਗੀਆਂ OPD ਸੇਵਾਵਾਂ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਜਨਵਰੀ 21

ਦਿੱਲੀ ਏਮਜ਼ ਨੇ 22 ਜਨਵਰੀ ਨੂੰ ਦੁਪਹਿਰ 2.30 ਵਜੇ ਤੱਕ ਓਪੀਡੀ ਸੇਵਾਵਾਂ ਬੰਦ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। 22 ਜਨਵਰੀ ਨੂੰ ਰਾਮ ਮੰਦਰ ਦੀ ਸਥਾਪਨਾ ਦੇ ਦਿਨ ਦਿੱਲੀ ਦੇ ਸਾਰੇ ਕੇਂਦਰੀ ਹਸਪਤਾਲਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਵੀ ਕੀਤਾ ਗਿਆ ਸੀ। ਵਿਰੋਧੀ ਧਿਰ ਨੇ ਇਸ ‘ਤੇ ਹੈਰਾਨੀ ਪ੍ਰਗਟ ਕਰਦਿਆਂ ਇਸ ਫੈਸਲੇ ਦੀ ਆਲੋਚਨਾ ਕੀਤੀ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਹਾਲ ਹੀ ਵਿੱਚ 22 ਜਨਵਰੀ ਨੂੰ ਸਾਰੇ ਕੇਂਦਰੀ ਅਦਾਰਿਆਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਸੀ।

ਦੱਸ ਦਈਏ ਕਿ ਰਾਮ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ‘ਤੇ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਗੋਆ, ਛੱਤੀਸਗੜ੍ਹ ਦੀਆਂ ਰਾਜ ਸਰਕਾਰਾਂ ਨੇ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸੱਤ ਰਾਜਾਂ ਉੱਤਰ ਪ੍ਰਦੇਸ਼, ਰਾਜਸਥਾਨ, ਅਸਾਮ, ਛੱਤੀਸਗੜ੍ਹ, ਉੱਤਰਾਖੰਡ, ਮੱਧ ਪ੍ਰਦੇਸ਼ ਅਤੇ ਹਰਿਆਣਾ ਵਿੱਚ 22 ਜਨਵਰੀ ਨੂੰ ਸ਼ਰਾਬ ਦੀ ਵਿਕਰੀ ਨਹੀਂ ਹੋਵੇਗੀ ਅਤੇ ਇਹ ਡਰਾਈ ਡੇਅ ਹੋਵੇਗਾ।

Leave a Reply

Your email address will not be published. Required fields are marked *

View in English