ED ਦੀ ਕਾਂਗਰਸੀ ਆਗੂ ਹਰਕ ਸਿੰਘ ਰਾਵਤ ਖਿਲਾਫ ਕਾਰਵਾਈ

ਨਵੀਂ ਦਿੱਲੀ : ਸੂਤਰਾਂ ਦੇ ਹਵਾਲੇ ਨਾਲ ਦੱਸਿਆ ਹੈ ਕਿ ਮਨੀ ਲਾਂਡਰਿੰਗ ਨਾਲ ਜੁੜੇ ਇੱਕ ਮਾਮਲੇ ਵਿੱਚ ਈਡੀ ਨੇ ਬੁੱਧਵਾਰ ਸਵੇਰ ਤੋਂ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸ ਨੇਤਾ ਹਰਕ ਸਿੰਘ ਰਾਵਤ ਅਤੇ ਉਨ੍ਹਾਂ ਨਾਲ ਜੁੜੇ ਹੋਰ ਲੋਕਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਇਹ ਮਨੀ ਲਾਂਡਰਿੰਗ ਮਾਮਲੇ ਨਾਲ ਸਬੰਧਤ ਛਾਪੇਮਾਰੀ ਉੱਤਰਾਖੰਡ ਅਤੇ ਦਿੱਲੀ-ਐਨਸੀਆਰ ਸਮੇਤ ਦਰਜਨ ਤੋਂ ਵੱਧ ਥਾਵਾਂ ‘ਤੇ ਹੋ ਰਹੀ ਹੈ।

ਈਡੀ ਦੀ ਟੀਮ ਹਰਕ ਸਿੰਘ ਰਾਵਤ ਦੇ ਦੇਹਰਾਦੂਨ ਦੀ ਡਿਫੈਂਸ ਕਲੋਨੀ ਸਥਿਤ ਰਿਹਾਇਸ਼ ‘ਤੇ ਛਾਪੇਮਾਰੀ ਕਰ ਰਹੀ ਹੈ। ਇਸ ਦੇ ਨਾਲ ਹੀ ਈਡੀ ਨੇ ਦਿੱਲੀ ਅਤੇ ਚੰਡੀਗੜ੍ਹ ਵਿੱਚ ਤੜਕੇ ਛਾਪੇਮਾਰੀ ਵੀ ਸ਼ੁਰੂ ਕਰ ਦਿੱਤੀ ਹੈ।

ਕੇਂਦਰੀ ਏਜੰਸੀ ਈਡੀ ਨੇ ਮਨੀ ਲਾਂਡਰਿੰਗ ਮਾਮਲੇ ‘ਚ ਸਾਬਕਾ ਮੰਤਰੀ ਦੇ ਕਰੀਬੀਆਂ ‘ਤੇ ਵੀ ਕਾਰਵਾਈ ਕੀਤੀ ਹੈ ਅਤੇ ਸੂਤਰਾਂ ਦੀ ਮੰਨੀਏ ਤਾਂ ਈਡੀ ਨੇ ਇਹ ਕਾਰਵਾਈ ਜੰਗਲਾਤ ਜ਼ਮੀਨ ਘੁਟਾਲੇ ਦੇ ਮਾਮਲੇ ‘ਚ ਕੀਤੀ ਹੈ। ਇਸ ਤੋਂ ਪਹਿਲਾਂ ਅਗਸਤ 2023 ਵਿੱਚ ਵੀ ਵਿਜੀਲੈਂਸ ਵਿਭਾਗ ਨੇ ਹਰਕ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਸੀ ਅਤੇ ਹੁਣ ਈਡੀ ਨੇ ਜੰਗਲਾਤ ਜ਼ਮੀਨ ਘੁਟਾਲੇ ਦੇ ਮਾਮਲੇ ਵਿੱਚ ਉਸ ਖ਼ਿਲਾਫ਼ ਕਾਰਵਾਈ ਕੀਤੀ ਹੈ।

ਦੱਸ ਦੇਈਏ ਕਿ ਭਾਜਪਾ ਨੇ ਅਨੁਸ਼ਾਸਨਹੀਣਤਾ ਕਾਰਨ ਉਤਰਾਖੰਡ ਦੇ ਹਰਕ ਸਿੰਘ ਰਾਵਤ ਨੂੰ ਪਾਰਟੀ ‘ਚੋਂ ਕੱਢ ਦਿੱਤਾ ਸੀ ਅਤੇ ਉਨ੍ਹਾਂ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਵੀ ਬਰਖਾਸਤ ਕਰ ਦਿੱਤਾ ਸੀ। ਭਾਜਪਾ ਤੋਂ ਕੱਢੇ ਜਾਣ ਤੋਂ ਬਾਅਦ ਹਰਕ ਸਿੰਘ ਰਾਵਤ ਸਾਲ 2022 ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਇੰਨਾ ਹੀ ਨਹੀਂ ਹਰਕ ਸਿੰਘ ਦੇ ਨਾਲ ਉਨ੍ਹਾਂ ਦੀ ਨੂੰਹ ਅਨੁਕ੍ਰਿਤੀ ਗੁਸਾਈਂ ਵੀ ਕਾਂਗਰਸ ‘ਚ ਸ਼ਾਮਲ ਹੋ ਗਈ ਸੀ। ਉਦੋਂ ਤੋਂ ਉਹ ਕਾਂਗਰਸ ਵਿੱਚ ਹੀ ਹਨ।

Leave a Reply

Your email address will not be published. Required fields are marked *

View in English