ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ , ਅਕਤੂਬਰ 11
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ। ਦੇਸ਼-ਵਿਦੇਸ਼ ਤੋਂ ਪਰਿਵਾਰਾਂ ਸਮੇਤ ਪਹੁੰਚੀਆਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ-ਦੀਦਾਰੇ ਕਰ ਰਹੀਆਂ ਹਨ।
ਸ਼੍ਰੀ ਗੁਰੂ ਰਾਮਦਾਸ ਜੀ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਗੁਰੂਘਰ ‘ਚ ਨਤਮਸਤਕ ਹੁੰਦੀਆਂ ਹਨ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਜਾਂਦਾ ਹੈ ਅਤੇ ਥਾਂ ਥਾਂ ਲੰਗਰ ਲਗਾਏ ਜਾਂਦੇ ਹਨ।







