ਹਰਿਆਣਾ, ਪੰਜਾਬ-ਚੰਡੀਗੜ੍ਹ ‘ਚ ਮੀਂਹ ਦਾ ਔਰੇਂਜ ਅਲਰਟ

ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ, ਬਰਫ਼ਬਾਰੀ, ਤੇਜ਼ ਹਵਾਵਾਂ ਅਤੇ ਗੜੇਮਾਰੀ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਕਈ ਥਾਵਾਂ ‘ਤੇ ਬਾਰਿਸ਼ ਵੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਰਚ ਦਾ ਮਹੀਨਾ ਉੱਤਰੀ ਭਾਰਤ ਵਿੱਚ ਠੰਡਾ ਰਹੇਗਾ। ਇਸ ਦੇ ਨਾਲ ਹੀ ਬਾਰਿਸ਼ ਆਮ ਨਾਲੋਂ ਘੱਟ ਹੋ ਸਕਦੀ ਹੈ।

ਚੰਡੀਗੜ੍ਹ ਸਮੇਤ ਹਰਿਆਣਾ ਦੇ 13 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਹੈ। ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਜੀਂਦ, ਪਾਣੀਪਤ, ਸੋਨੀਪਤ, ਰੋਹਤਕ, ਹਿਸਾਰ, ਫਤਿਹਾਬਾਦ, ਸਿਰਸਾ ਅਤੇ ਝੱਜਰ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਮੋਗਾ, ਬਰਨਾਲਾ, ਸੰਗਰੂਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਦੇ ਨਾਲ-ਨਾਲ ਗੜੇਮਾਰੀ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਰਹੇਗਾ।

Leave a Reply

Your email address will not be published. Required fields are marked *

View in English