ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਮਾਰਚ 5
ਪੰਜਾਬ ਸਰਕਾਰ ਦਾ 2024-25 ਸਾਲ ਲਈ ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ਪੇਸ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਖਾਸ ਗਲ ਇਹ ਹੈ ਕਿ ਸਾਲ 2024-25 ਲਈ ਬਜਟ 2,04,918 ਕਰੋੜ ਰੁਪਏ ਦਾ ਪੇਸ਼ ਕੀਤਾ ਜਾ ਰਿਹਾ ਹੈ। ਇਹ ਪਹਿਲੀ ਵਾਰ ਹੈ ਕਿ ਪੰਜਾਬ ਦਾ ਬਜਟ 2 ਲੱਖ ਕਰੋੜ ਰੁਪਏ ਤੋਂ ਪਾਰ ਕਰ ਗਿਆ ਹੈ।
ਇਸ ਮੌਕੇ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦਾ ਵਿਕਾਸ 9.41 ਫ਼ੀਸਦੀ ਵਧਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਪੰਜਾਬ ਦਾ ਖ਼ਜ਼ਾਨਾ ਮਜਬੂਤ ਕਰਨ ਵਿਚ ਕਾਮਯਾਬ ਹੋਏ ਹਾਂ।







