ਭਾਰਤ ਨੇ ਦੱਖਣੀ ਅਫਰੀਕਾ ਨੂੰ 99 ਦੌੜਾਂ ’ਤੇ ਕੀਤਾ ਆਊਟ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਅਕਤੂਬਰ 11

ਭਾਰਤ ਨੇ ਅੱਜ ਇੱਥੇ ਤੀਜੇ ਅਤੇ ਆਖ਼ਰੀ ਇਕ ਰੋਜ਼ਾ ਮੈਚ ’ਚ ਦੱਖਣੀ ਅਫ਼ਰੀਕਾ ਨੂੰ 27.1 ਓਵਰਾਂ ਵਿੱਚ ਸਿਰਫ਼ 99 ਦੌੜਾਂ ‘ਤੇ ਢੇਰ ਕਰ ਦਿੱਤਾ। ਦੱਖਣੀ ਅਫਰੀਕਾ ਲਈ ਹੇਨਰਿਕ ਕਲਾਸੇਨ ਨੇ 34 ਦੌੜਾਂ ਬਣਾਈਆਂ। ਭਾਰਤ ਲਈ ਕੁਲਦੀਪ ਯਾਦਵ ਨੇ 18 ਦੌੜਾਂ ਦੇ ਕੇ ਚਾਰ ਵਿਕਟਾਂ ਲਈਆਂ, ਜਦਕਿ ਮੁਹੰਮਦ ਸਿਰਾਜ, ਵਾਸ਼ਿੰਗਟਨ ਸੁੰਦਰ ਅਤੇ ਸ਼ਾਹਬਾਜ਼ ਅਹਿਮਦ ਨੇ ਦੋ-ਦੋ ਵਿਕਟਾਂ ਲਈਆਂ।

Leave a Reply

Your email address will not be published. Required fields are marked *

View in English