ਫੈਕਟ ਸਮਾਚਾਰ ਸੇਵਾ
ਰਾਏਪੁਰ , ਮਾਰਚ 17
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਖਿਲਾਫ ਮਹਾਦੇਵ ਐਪ ਮਾਮਲੇ ‘ਚ ਰਾਏਪੁਰ ਦੀ ਆਰਥਿਕ ਅਪਰਾਧ ਸ਼ਾਖਾ ਨੇ ਬਘੇਲ ਅਤੇ ਹੋਰਾਂ ਖਿਲਾਫ ਐੱਫ.ਆਈ.ਆਰ. ਦੀ ਧਾਰਾ 120ਬੀ, 34, 406, 420, 467, 468 ਅਤੇ 471 ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਭੁਪੇਸ਼ ਬਘੇਲ ਅਤੇ 21 ਹੋਰਾਂ ਦੇ ਖਿਲਾਫ 4 ਮਾਰਚ ਨੂੰ ਮਾਮਲਾ ਦਰਜ ਕੀਤਾ ਗਿਆ ਸੀ। ਇਹ ਮਾਮਲਾ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸੀ ਆਗੂ ਲਈ ਕਈ ਮੁਸ਼ਕਲਾਂ ਪੈਦਾ ਕਰ ਸਕਦਾ ਹੈ।
ਸਾਬਕਾ ਸੀਐਮ ਭੁਪੇਸ਼ ਬਘੇਲ ਦੇ ਖਿਲਾਫ ਪੁਲਿਸ ਐਫਆਈਆਰ ਵਿੱਚ ਉਨ੍ਹਾਂ ਉੱਤੇ ਧੋਖਾਧੜੀ, ਅਪਰਾਧਿਕ ਸਾਜ਼ਿਸ਼, ਵਿਸ਼ਵਾਸ ਦੀ ਉਲੰਘਣਾ ਅਤੇ ਜਾਅਲਸਾਜ਼ੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7 ਅਤੇ 11 ਨਾਲ ਸਬੰਧਤ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਦੋਸ਼ ਲਗਾਏ ਗਏ ਹਨ।







