ਕੁਮਾਰ ਵਿਸ਼ਵਾਸ ਅਤੇ ਤਜਿੰਦਰ ਬੱਗਾ ਦੇ ਖਿਲਾਫ ਦਰਜ FIR ਹੋਈ ਰੱਦ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਅਕਤੂਬਰ 12

ਪ੍ਰਸਿੱਧ ਕਵੀ ਕੁਮਾਰ ਵਿਸ਼ਵਾਸ ਅਤੇ ਦਿੱਲੀ ਦੇ ਭਾਜਪਾ ਨੇਤਾ ਤਜਿੰਦਰ ਪਾਲ ਸਿੰਘ ਬੱਗਾ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਝਟਕਾ ਦਿੰਦੇ ਹੋਏ ਦੋਵਾਂ ਦੇ ਖਿਲਾਫ ਦਰਜ ਐਫ.ਆਈ.ਆਰ ਰੱਦ ਕਰ ਦਿੱਤੀ ਹੈ। ਹਾਈਕੋਰਟ ਨੇ ਇਹ ਫੈਸਲਾ ਅੱਜ ਸੁਣਵਾਈ ਦੌਰਾਨ ਕੀਤਾ ਹੈ।

ਦੱਸ ਦੇਈਏ ਕਿ ਕੁਮਾਰ ਵਿਸ਼ਵਾਸ ਨੇ ਰੂਪਨਗਰ ਵਿਚਚ ਆਪਣੇ ਖਿਲਾਫ ਦਰਜ ਕੇਸ ਨੂੰ ਰੱਦ ਕਰਨ ਸੰਬੰਧੀ ਪਟੀਸ਼ਨ ਦਾਇਰ ਕੀਤੀ ਸੀ। ਹਾਈ ਕੋਰਟ ਨੇ ਕੁਮਾਰ ਵਿਸ਼ਵਾਸ਼ ਅਤੇ ਤਜਿੰਦਰ ਪਾਲ ਸਿੰਘ ਬੱਗਾ ਦੇ ਖਿਲਾਫ ਦਰਜ ਐਫਆਈਆਰ ਨੂੰ ਰੱਦ ਕਰ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਇੱਕ ਟਿਪਣੀ ਕਰਨ ਦੇ ਦੋਸ਼ ਤਹਿਤ ਕੁਮਾਰ ਵਿਸ਼ਵਾਸ ਅਤੇ ਦਿੱਲ਼ੀ ਦੇ ਭਾਜਪਾ ਆਗੂ ਤਜਿੰਦਰ ਪਾਲ ਬੱਗਾ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।

Leave a Reply

Your email address will not be published. Required fields are marked *

View in English