ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਮਾਰਚ 21
ਭਾਰਤੀ ਸਟੇਟ ਬੈਂਕ ਨੇ ਅੱਜ ਸੁਪਰੀਮ ਕੋਰਟ ਵਿੱਚ ਇੱਕ ਹਲਫ਼ਨਾਮਾ ਦਾਇਰ ਕਰਕੇ ਦੱਸਿਆ ਕਿ ਚੋਣ ਕਮਿਸ਼ਨ ਨੂੰ ਚੋਣ ਬਾਂਡ ਦੇ ਪੂਰੇ ਵੇਰਵੇ ਦਿੱਤੇ ਗਏ ਹਨ। ਐੱਸਬੀਆਈ ਦੇ ਚੇਅਰਮੈਨ ਨੇ ਕਿਹਾ ਕਿ ਇਲੈਕਟੋਰਲ ਬਾਂਡ ਮਾਮਲੇ ਵਿੱਚ 18 ਮਾਰਚ ਨੂੰ ਦਿੱਤੇ ਗਏ ਆਦੇਸ਼ ਦਾ ਪਾਲਣ ਕੀਤਾ ਗਿਆ ਸੀ। ਖਰੀਦੇ ਗਏ ਅਤੇ ਕੈਸ਼ ਕੀਤੇ ਗਏ ਸਾਰੇ ਬਾਂਡਾਂ ਦੇ ਪੂਰੇ ਵੇਰਵੇ ਚੋਣ ਕਮਿਸ਼ਨ ਨੂੰ ਪ੍ਰਦਾਨ ਕੀਤੇ ਗਏ ਹਨ। ਸਾਰੇ ਬਾਂਡਾਂ ਦੇ ਨੰਬਰ ਵੀ ਦੱਸੇ ਗਏ ਹਨ।
ਹਲਫ਼ਨਾਮੇ ਵਿੱਚ ਦੱਸਿਆ ਗਿਆ ਕਿ ਚੋਣ ਕਮਿਸ਼ਨ ਨੂੰ ਇਲੈਕਟੋਰਲ ਬਾਂਡ ਦੇ ਸਾਰੇ ਨੰਬਰਾਂ ਦੀ ਜਾਣਕਾਰੀ ਵੀ ਦਿੱਤੀ ਗਈ ਹੈ। ਦਰਅਸਲ, ਸੁਪਰੀਮ ਕੋਰਟ ਨੇ SBI ਨੂੰ ਹਲਫਨਾਮਾ ਦਾਇਰ ਕਰਨ ਲਈ 21 ਮਾਰਚ ਸ਼ਾਮ 5 ਵਜੇ ਤੱਕ ਦਾ ਸਮਾਂ ਦਿੱਤਾ ਸੀ।







