ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਅਕਤੂਬਰ 12
ਸਰਕਾਰ ਨੇ ਰੇਲਵੇ ਕਰਮਚਾਰੀਆਂ ਲਈ ਬੋਨਸ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਤੇਲ ਮਾਰਕੀਟਿੰਗ ਕੰਪਨੀਆਂ ਲਈ ਵਨ ਟਾਈਮ ਗ੍ਰਾਂਟ ਨੂੰ ਮਨਜ਼ੂਰੀ ਦਿੱਤੀ ਗਈ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕੈਬਨਿਟ ਵਿੱਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿੱਤੀ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਦੁਨੀਆ ਭਰ ਵਿੱਚ ਐਲਪੀਜੀ ਦੀਆਂ ਕੀਮਤਾਂ ਵਧ ਰਹੀਆਂ ਹਨ।
ਇਸ ਦੇ ਨਾਲ ਹੀ 11.27 ਲੱਖ ਰੇਲਵੇ ਕਰਮਚਾਰੀਆਂ ਨੂੰ 1,832 ਕਰੋੜ ਰੁਪਏ ਦਾ ਉਤਪਾਦਕਤਾ ਲਿੰਕਡ ਬੋਨਸ ਦਿੱਤਾ ਜਾਵੇਗਾ। ਇਹ 78 ਦਿਨਾਂ ਦਾ ਬੋਨਸ ਹੋਵੇਗਾ ਅਤੇ ਵੱਧ ਤੋਂ ਵੱਧ ਸੀਮਾ 17,951 ਰੁਪਏ ਹੋਵੇਗੀ।







