ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਅਕਤੂਬਰ 14
ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਦੀਵਾਲੀ ਤੋਂ ਪਹਿਲਾਂ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਇਸ ਸਮੇਂ ਡੇਰਾ ਮੁਖੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਹੁਣ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਰਾਜਸਥਾਨ ਦੇ ਕਿਸੇ ਆਸ਼ਰਮ ਵਿੱਚ ਲਿਜਾਇਆ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਰਾਮ ਰਹੀਮ ਦੇ ਬਾਹਰ ਆਉਣ ਨੂੰ ਲੈ ਕੇ ਪ੍ਰਸ਼ਾਸਨ ਚੌਕਸ ਰਿਹਾ।







