ਅਰਵਿੰਦ ਕੇਜਰੀਵਾਲ ਦੇ ਘਰ AAP ਦੀ ਵੱਡੀ ਮੀਟਿੰਗ, ਕਈ ਵੱਡੇ ਨੇਤਾ ਮੌਜੂਦ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਪ੍ਰੈਲ 10

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਤੋਂ ਬਾਅਦ ਲੋਕ ਸਭਾ ਚੋਣਾਂ ਦੇ ਪ੍ਰਚਾਰ ‘ਚ ਪਛੜ ਰਹੀ ਆਮ ਆਦਮੀ ਪਾਰਟੀ ਹੁਣ ਚੋਣਾਂ ਲਈ ਨਵੀਂ ਰਣਨੀਤੀ ਬਣਾ ਰਹੀ ਹੈ। ਇਸ ਦੇ ਲਈ ਪਾਰਟੀ ਅੱਜ ਦਿੱਲੀ ਦੇ ਮੁੱਖ ਮੰਤਰੀ ਦੇ ਘਰ ਵੱਡੀ ਮੀਟਿੰਗ ਕਰ ਰਹੀ ਹੈ। ਇਹ ਮੀਟਿੰਗ ਦੁਪਹਿਰ 1 ਵਜੇ ਸ਼ੁਰੂ ਹੋਈ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਹਨ।

ਇਸ ਬੈਠਕ ‘ਚ ਉਨ੍ਹਾਂ ਦੇ ਨਾਲ ਸੁਨੀਤਾ ਕੇਜਰੀਵਾਲ ਤੇ ਪਾਰਟੀ ਨੇਤਾ ਸੰਦੀਪ ਪਾਠਕ, ਸੰਜੇ ਸਿੰਘ, ਸੌਰਭ ਭਾਰਦਵਾਜ, ਗੋਪਾਲ ਰਾਏ ਅਤੇ ਜੈਸਮੀਨ ਸ਼ਾਹ ਵੀ ਮੌਜੂਦ ਹਨ। ਇਸ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਵਿੱਚ ਭਵਿੱਖ ਦੀ ਰਣਨੀਤੀ ਬਾਰੇ ਚਰਚਾ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

View in English