ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਮਈ 20
ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਕਹਿਰ ਦੀ ਗਰਮੀ ਦੇ ਮੱਦੇਨਜ਼ਰ ਭਲਕੇ 21 ਮਈ ਤੋਂ ਸਕੂਲਾਂ ‘ਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਤਾਜ਼ਾ ਹੁਕਮਾਂ ਅਨੁਸਾਰ 21 ਮਈ ਤੋਂ 30 ਜੂਨ ਤਕ ਛੁੱਟੀਆਂ ਰਹਿਣਗੀਆਂ। ਇਸ ਤੋਂ ਪਹਿਲਾਂ ਸਰਕਾਰ ਵੱਲੋਂ 1 ਜੂਨ ਤੋਂ 30 ਜੂਨ ਤਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਦੱਸ ਦੇਈਏ ਕਿ ਨਰਸਰੀ ਤੋਂ ਦੂਸਰੀ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਪਹਿਲਾਂ ਹੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।







