ਮਨੀਪੁਰ ਦੇ ਸੀਐਮ ਐੱਨ ਬੀਰੇਨ ਸਿੰਘ ਦੇ ਕਾਫ਼ਲੇ ‘ਤੇ ਅੱਤਵਾਦੀ ਹਮਲਾ

ਫੈਕਟ ਸਮਾਚਾਰ ਸੇਵਾ

ਇੰਫਾਲ , ਜੂਨ 10

ਕਾਂਗਪੋਕਪੀ ਜ਼ਿਲ੍ਹੇ ਵਿੱਚ ਅੱਜ ਅੱਤਵਾਦੀਆਂ ਨੇ ਮਨੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਦੇ ਸੁਰੱਖਿਆ ਕਾਫ਼ਲੇ ਉੱਤੇ ਹਮਲਾ ਕੀਤਾ। ਇਹ ਹਮਲਾ ਜ਼ੈੱਡ ਸ਼੍ਰੇਣੀ ਦੇ ਸੁਰੱਖਿਆ ਕਰਮੀਆਂ ‘ਤੇ ਕੀਤਾ ਗਿਆ ਸੀ। ਜਿਸ ਵਿੱਚ ਹੁਣ ਤੱਕ ਇੱਕ ਫੌਜੀ ਦੇ ਜ਼ਖਮੀ ਹੋਣ ਦੀ ਖਬਰ ਹੈ। ਕਾਫਲਾ ਹਿੰਸਾ ਪ੍ਰਭਾਵਿਤ ਜਿਰੀਬਾਮ ਜ਼ਿਲ੍ਹੇ ਵੱਲ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਦੇ ਵਾਹਨਾਂ ‘ਤੇ ਕਈ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਨੇ ਜਵਾਬੀ ਕਾਰਵਾਈ ਕੀਤੀ।

ਉਨ੍ਹਾਂ ਦੱਸਿਆ ਕਿ ਨੈਸ਼ਨਲ ਹਾਈਵੇਅ-53 ਦੇ ਇਕ ਹਿੱਸੇ ‘ਤੇ ਕੋਟਲਾਨੇ ਪਿੰਡ ਨੇੜੇ ਅਜੇ ਵੀ ਗੋਲੀਬਾਰੀ ਜਾਰੀ ਹੈ। ਪੁਲੀਸ ਨੇ ਦੱਸਿਆ ਕਿ ਹਮਲੇ ਦੌਰਾਨ ਗੋਲੀ ਲੱਗਣ ਨਾਲ ਇਕ ਫੌਜੀ ਜ਼ਖਮੀ ਹੋ ਗਿਆ। ਇੱਕ ਅਧਿਕਾਰੀ ਨੇ ਦੱਸਿਆ ਕਿ “ਮੁੱਖ ਮੰਤਰੀ ਬੀਰੇਨ ਸਿੰਘ, ਜੋ ਅਜੇ ਤੱਕ ਦਿੱਲੀ ਤੋਂ ਇੰਫਾਲ ਨਹੀਂ ਪਹੁੰਚੇ ਹਨ, ਜ਼ਿਲ੍ਹੇ ਵਿੱਚ ਸਥਿਤੀ ਦਾ ਜਾਇਜ਼ਾ ਲੈਣ ਲਈ ਜਿਰੀਬਾਮ ਜਾਣ ਦੀ ਯੋਜਨਾ ਬਣਾ ਰਹੇ ਸਨ।”

Leave a Reply

Your email address will not be published. Required fields are marked *

View in English