ਸੁਪਰੀਮ ਕੋਰਟ ਨੇ ਮੁਖਤਾਰ ਅੰਸਾਰੀ ਦੇ ਬੇਟੇ ਦੀ ਗ੍ਰਿਫਤਾਰੀ ‘ਤੇ ਲਗਾਈ ਰੋਕ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਅਕਤੂਬਰ 19

ਸੁਪਰੀਮ ਕੋਰਟ ਨੇ ਮੁਖਤਾਰ ਅੰਸਾਰੀ ਦੇ ਬੇਟੇ ਅੱਬਾਸ ਅੰਸਾਰੀ ਨੂੰ ਆਰਮਜ਼ ਐਕਟ ਮਾਮਲੇ ਵਿੱਚ ਅੰਤਰਿਮ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਅਗਲੇ ਹੁਕਮਾਂ ਤੱਕ ਉਸ ਵਿਰੁੱਧ ਕੋਈ ਜ਼ਬਰਦਸਤੀ ਕਦਮ ਨਾ ਚੁੱਕੇ। ਸੁਪਰੀਮ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ‘ਤੇ ਯੂਪੀ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।

ਜਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਨੋਟਿਸ ‘ਤੇ ਚਾਰ ਹਫ਼ਤਿਆਂ ‘ਚ ਜਵਾਬ ਮੰਗਿਆ ਹੈ। ਨਾਲ ਹੀ ਸੁਪਰੀਮ ਕੋਰਟ ਨੇ ਸੁਭਾਸਪਾ ਵਿਧਾਇਕ ਅੱਬਾਸ ਅੰਸਾਰ ਦੀ ਗ੍ਰਿਫ਼ਤਾਰੀ ਤੇ ਰੋਕ ਲਗਾ ਦਿੱਤੀ ਹੈ।

ਦਰਅਸਲ, ਮੁਖਤਾਰ ਅੰਸਾਰੀ ਦੇ ਬੇਟੇ ਵਿਧਾਇਕ ਅੱਬਾਸ ਅੰਸਾਰੀ ਨੂੰ ਲਖਨਊ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਸੀ। ਇਸ ਦੇ ਨਾਲ ਹੀ ਸਾਂਸਦ-ਵਿਧਾਇਕ ਅਦਾਲਤ ਨੇ ਵਿਧਾਇਕ ਖਿਲਾਫ ਕੁਰਕੀ ਦੀ ਕਾਰਵਾਈ ਦਾ ਨੋਟਿਸ ਵੀ ਜਾਰੀ ਕੀਤਾ ਸੀ। ਅਸਲਾ ਲਾਇਸੈਂਸ ਦੀ ਦੁਰਵਰਤੋਂ ਦੇ ਮਾਮਲੇ ਵਿੱਚ ਅੱਬਾਸ ਅੰਸਾਰੀ ਅਦਾਲਤ ਵਿੱਚ ਨਹੀਂ ਪਹੁੰਚ ਰਿਹਾ ਸੀ। ਜਿਸ ਤੋਂ ਬਾਅਦ ਉਸ ਨੂੰ ਭਗੌੜਾ ਐਲਾਨ ਦਿੱਤਾ ਗਿਆ।

Leave a Reply

Your email address will not be published. Required fields are marked *

View in English