ਪੰਜਾਬੀ ਫ਼ਿਲਮ ‘ਓਏ ਮੱਖਣਾ’ ਦਾ ਟਰੇਲਰ ਹੋਇਆ ਰਿਲੀਜ਼

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਅਕਤੂਬਰ 19

ਪੰਜਾਬੀ ਫ਼ਿਲਮ ‘ਓਏ ਮੱਖਣਾ’ ਦਾ ਟਰੇਲਰ ਅੱਜ ਰਿਲੀਜ਼ ਹੋ ਗਿਆ ਹੈ। ਫ਼ਿਲਮ ਦੀ ਕਹਾਣੀ ਜ਼ਰਾ ਵੱਖਰੀ ਹੈ। ਫ਼ਿਲਮ ‘ਓਏ ਮੱਖਣਾ’ ’ਚ ਮੱਖਣ (ਐਮੀ ਵਿਰਕ) ਨੂੰ ਤਾਨੀਆ ਦੀ ਸਿਰਫ਼ ਅੱਖਾਂ ਦੇਖ ਦੇ ਹੀ ਉਸ ਦੇ ਨਾਲ ਪਿਆਰ ਹੋ ਜਾਂਦਾ ਹੈ। ਐਮੀ ਤਾਨੀਆ ਨਾਲ ਆਪਣੀ ਜੋੜੀ ਫਿੱਟ ਕਰਨ ਲਈ ਵਾਰ-ਵਾਰ ਅਜੀਬੋ-ਗਰੀਬ ਤਰੀਕੇ ਅਪਣਾਉਂਦਾ ਹੈ। ਇਨ੍ਹਾਂ ਅਜੀਬ ਤਰੀਕਿਆਂ ਨਾਲ ਹੀ ਫ਼ਿਲਮ ’ਚ ਮਜ਼ੇਦਾਰ ਕਾਮੇਡੀ ਪੈਦਾ ਹੁੰਦੀ ਹੈ, ਜੋ ਦਰਸ਼ਕਾਂ ਦੇ ਢਿੱਡੀਂ ਪੀੜਾਂ ਪਾਉਣ ਲਈ ਕਾਫ਼ੀ ਹੈ। ਫ਼ਿਲਮ ’ਚ ਐਮੀ ਵਿਰਕ ਤੇ ਗੁੱਗੂ ਗਿੱਲ ਦਾ ਬੇਹੱਦ ਖ਼ਾਸ ਰਿਸ਼ਤਾ ਦਿਖਾਇਆ ਗਿਆ ਹੈ।

ਦੱਸ ਦੇਈਏ ਕਿ ਇਹ ਫਿਲਮ 4 ਨਵੰਬਰ ਨੂੰ ਸਿਨੇਮਾਂਘਰਾਂ ‘ਚ ਰਿਲੀਜ਼ ਹੋਵੇਗੀ।

Leave a Reply

Your email address will not be published. Required fields are marked *

View in English