ਦਿੱਲੀ ’ਚ ਪਟਾਕਿਆਂ ‘ਤੇ ਪਾਬੰਦੀ , ਹੋ ਸਕਦੀ ਹੈ 6 ਮਹੀਨੇ ਦੀ ਜੇਲ੍ਹ ਅਤੇ 200 ਰੁਪਏ ਜੁਰਮਾਨਾ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਕਤੂਬਰ 19

ਦਿੱਲੀ ’ਚ ਪਟਾਕਿਆਂ ’ਤੇ ਪਹਿਲਾਂ ਹੀ ਪਾਬੰਦੀ ਲਾ ਦਿੱਤੀ ਗਈ ਹੈ। ਹੁਣ ਸਰਕਾਰ ਨੇ ਇਕ ਹੋਰ ਫਰਮਾਨ ਜਾਰੀ ਕਰ ਕੇ ਜੁਰਮਾਨੇ ਦਾ ਵੀ ਐਲਾਨ ਕਰ ਦਿੱਤਾ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਅੱਜ ਕਿਹਾ ਕਿ ਦਿੱਲੀ ’ਚ ਦੀਵਾਲੀ ’ਤੇ ਪਟਾਕੇ ਚਲਾਉਣ ’ਤੇ 6 ਮਹੀਨੇ ਦੀ ਜੇਲ੍ਹ ਅਤੇ 200 ਰੁਪਏ ਜੁਰਮਾਨਾ ਹੋ ਸਕਦਾ ਹੈ। ਗੋਪਾਲ ਰਾਏ ਨੇ ਕਿਹਾ ਕਿ ਰਾਜਧਾਨੀ ’ਚ ਪਟਾਕਿਆਂ ਦੇ ਉਤਪਾਦਨ, ਭੰਡਾਰਣ ਅਤੇ ਵਿਕਰੀ ’ਤੇ ਵਿਸਫੋਟਕ ਐਕਟ ਦੀ ਧਾਰਾ-9B ਤਹਿਤ 5 ਹਜ਼ਾਰ ਤੱਕ ਦਾ ਜੁਰਮਾਨਾ ਅਤੇ 3 ਸਾਲ ਦੀ ਜੇਲ੍ਹ ਹੋਵੇਗੀ।

ਉਨ੍ਹਾਂ ਕਿਹਾ ਕਿ ਪਾਬੰਦੀ ਲਾਗੂ ਕਰਨ ਲਈ 408 ਟੀਮਾਂ ਦਾ ਗਠਨ ਕੀਤਾ ਗਿਆ ਹੈ। ਦਿੱਲੀ ਪੁਲੀਸ ਨੇ ਸਹਾਇਕ ਪੁਲੀਸ ਕਮਿਸ਼ਨਰ ਤਹਿਤ 210 ਟੀਮਾਂ ਦਾ ਗਠਨ ਕੀਤਾ ਹੈ, ਜਦਕਿ ਮਾਲੀਆ ਵਿਭਾਗ ਨੇ 165 ਅਤੇ ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਨੇ 33 ਟੀਮਾਂ ਦਾ ਗਠਨ ਕੀਤਾ ਹੈ।

Leave a Reply

Your email address will not be published. Required fields are marked *

View in English