ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਜੁਲਾਈ 11
ਸੁਪਰੀਮ ਕੋਰਟ ਨੇ ਨੀਟ ਯੂ.ਜੀ. 2024 ਪ੍ਰੀਖਿਆ ਨਾਲ ਸੰਬੰਧਿਤ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਉਹ 18 ਜੁਲਾਈ ਨੂੰ ਇਸ ਮਾਮਲੇ ਦੀ ਸੁਣਵਾਈ ਕਰੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਉਸ ਨੇ ਇਹ ਨੋਟ ਕੀਤਾ ਹੈ ਕਿ ਕੁਝ ਪਾਰਟੀਆਂ ਨੂੰ ਕੇਂਦਰ ਅਤੇ ਐਨ.ਟੀ.ਏ. ਵਲੋਂ ਦਾਇਰ ਹਲਫ਼ਨਾਮਾ ਨਹੀਂ ਮਿਲਿਆ ਹੈ ਅਤੇ ਇਸ ਮਾਮਲੇ ਵਿਚ ਦਲੀਲਾਂ ਤੋਂ ਪਹਿਲਾਂ ਉਨ੍ਹਾਂ ਨੂੰ ਆਪਣੇ ਜਵਾਬ ਤਿਆਰ ਕਰਨ ਦੀ ਲੋੜ ਹੈ, ਇਸ ਲਈ ਬਾਕੀਆਂ ਨੂੰ ਜਵਾਬ ਦੇਣ ਲਈ ਹੋਰ ਸਮਾਂ ਦਿੱਤਾ ਗਿਆ ਹੈ।







